ਪੰਜਾਬ

punjab

ETV Bharat / state

ਲੁਧਿਆਣਾ-ਚੰਡੀਗੜ੍ਹ ਹਾਈਵੇ ‘ਤੇ ਕਾਰ ਵਿਚੋਂ ਨੌਜਵਾਨ ਦੀ ਮਿਲੀ ਲਾਸ਼ - Body of youth found in car

ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਖੰਟ ਮਾਨਪੁਰ (Village Khant Manpur of District Sri Fatehgarh Sahib) ਨੇੜੇ ਭੇਦ-ਭਰੇ ਹਾਲਾਤ ਵਿੱਚ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਇਹ ਲਾਸ਼ ਇੱਕ ਕਾਰ ਵਿੱਚੋਂ ਬਰਾਮਦ ਹੋਈ ਹੈ।

ਕਾਰ ਵਿਚੋਂ ਨੌਜਵਾਨ ਦੀ ਮਿਲੀ ਲਾਸ਼
ਕਾਰ ਵਿਚੋਂ ਨੌਜਵਾਨ ਦੀ ਮਿਲੀ ਲਾਸ਼

By

Published : Jun 3, 2022, 8:03 AM IST

ਸ੍ਰੀ ਫਤਿਹਗੜ੍ਹ ਸਾਹਿਬ: ਬੁੱਧਵਾਰ ਦੇਰ ਰਾਤ ਨੂੰ ਜਿਲ੍ਹਾਂ ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਖੰਟ ਮਾਨਪੁਰ (Village Khant Manpur of District Sri Fatehgarh Sahib) ਨੇੜੇ ਭੇਦ-ਭਰੇ ਹਾਲਾਤ ਵਿੱਚ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਇਹ ਲਾਸ਼ ਇੱਕ ਕਾਰ ਵਿੱਚੋਂ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਇਸ਼ਮਿੰਦਰ ਸਿੰਘ ਦੇ ਰੂਪ ਵਿੱਚ ਹੋਈ ਹੈ। ਜਾਣਕਾਰੀ ਮੁਤਾਬਿਕ ਮ੍ਰਿਤਕ ਪਟਿਆਲਾ (Patiala) ਦੇ ਤ੍ਰਿਪੜੀ ਦਾ ਰਹਿਣ ਵਾਲਾ ਸੀ। ਉਧਰ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ (Police) ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਂਚ ਅਫ਼ਸਰ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ (Suicide by shooting) ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਖੁਦ ਨੂੰ ਗੋਲੀ ਮਾਰੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਕਾਰ ਅੰਦਰ ਤੋਂ ਲਾਕ ਸੀ। ਘਟਨਾ ਦੀ ਜਾਣਕਾਰੀ ਪੁਲਿਸ (Police) ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ ਦੇਣ ਤੋਂ ਬਾਅਦ ਲਾਸ਼ ਨੂੰ ਸ਼ਹਿਰ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਹੈ।

ਕਾਰ ਵਿਚੋਂ ਨੌਜਵਾਨ ਦੀ ਮਿਲੀ ਲਾਸ਼

ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਹ ਖੁਦਕੁਸ਼ੀ (Suicide) ਨਹੀਂ ਹੈ ਸਗੋਂ ਇਹ ਇੱਕ ਸਾਜ਼ਿਸ ਤਹਿਤ ਕੀਤਾ ਹੋਇਆ ਕਤਲ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਕਾਰ ਦਾ ਇੱਕ ਟਾਈਰ ਬੂਰੀ ਤਰ੍ਹਾਂ ਫਟਿਆ ਹੋਇਆ ਸੀ, ਉਨ੍ਹਾਂ ਕਿਹਾ ਕਿ ਜੇਕਰ ਉਹ ਖੁਦਕੁਸ਼ੀ ਹੁੰਦੀ ਤਾਂ ਕਾਰ ‘ਤੇ ਕੋਈ ਹਮਲਾ ਕਿਉਂ ਕਰਦਾ, ਕਿਉਂਕਿ ਕਾਰ ਦੇ ਫਰੰਟ ਸ਼ੀਸ਼ੇ ਫੰਨਿਆ ਗਿਆ ਹੈ। ਜਿਸ ਤੋਂ ਪਰਿਵਾਰ ਨੇ ਇਸ ਨੂੰ ਖੁਦਕੁਸ਼ੀ ਨਹੀਂ ਸਗੋਂ ਕਤਲ ਦੱਸਿਆ ਹੈ।

ਪਰਿਵਾਰਿਕ ਮੈਂਬਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਇਸ਼ਮਿੰਦਰ ਹੋਲਸੇਲ ਦਵਾਈਆਂ ਦੀ ਸੇਲ ਪਰਚੇਜ਼ ਦਾ ਕੰਮ ਕਰਦਾ ਸੀ ਅਤੇ ਉਹ ਲੁਧਿਆਣਾ ਤੋਂ ਬਾਅਦ ਪਟਿਆਲਾ ਵਾਪਸ ਘਰ ਆ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਇਸ਼ਮਿੰਦਰ ਸਿੰਘ ਦਾ 4 ਮਹੀਨੇ ਪਹਿਲਾਂ ਵਿਆਹ ਹੋਇਆ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਬਹੁਤ ਹੀ ਦਲੇਰ ਸੀ ਅਤੇ ਖੁਦਕੁਸ਼ੀ ਕਰਨ ਵਾਲੀ ਨਹੀਂ ਸੀ।

ਇਹ ਵੀ ਪੜ੍ਹੋ:ਕੈਨੇਡਾ ’ਚ ਬੈਠੇ ਗੈਂਗਸਟਰ ਕਿਵੇਂ ਚਲਾਉਂਦੇ ਨੇ ਪੰਜਾਬ ਦਾ UNDERWORLD ? ਵੇਖੋ ਇਸ ਖਾਸ ਰਿਪੋਰਟ ’ਚ

ABOUT THE AUTHOR

...view details