ਸ੍ਰੀ ਫ਼ਤਿਹਗੜ੍ਹ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ। ਇਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼ਤਾਬਦੀ ਸਬ ਕਮੇਟੀ ਦੇ ਚੇਅਰਮੈਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ 'ਚ ਸਿੱਖ ਬੁੱਧੀਜੀਵੀਆਂ ਅਤੇ ਪ੍ਰੋਫੈਸਰ ਸਾਹਿਬਾਨ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।
ਨੌਵੀਂ ਪਾਤਸ਼ਾਹੀ ਜੀ ਦੇ ਜੀਵਨ, ਸਿਧਾਂਤ ਤੇ ਕੁਰਬਾਨੀ ਨੂੰ ਸਮਰਪਿਤ ਪੁਸਤਕ ਕੀਤੀ ਜਾਵੇਗੀ ਰਿਲੀਜ਼ : ਪ੍ਰੋ ਬਡੂੰਗਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ। ਇਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼ਤਾਬਦੀ ਸਬ ਕਮੇਟੀ ਦੇ ਚੇਅਰਮੈਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ 'ਚ ਸਿੱਖ ਬੁੱਧੀਜੀਵੀਆਂ ਅਤੇ ਪ੍ਰੋਫੈਸਰ ਸਾਹਿਬਾਨ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।
ਨੌਵੀਂ ਪਾਤਸ਼ਾਹੀ ਜੀ ਦੇ ਜੀਵਨ, ਸਿਧਾਂਤ ਤੇ ਕੁਰਬਾਨੀ ਨੂੰ ਸਮਰਪਿਤ ਪੁਸਤਕ ਕੀਤੀ ਜਾਵੇਗੀ ਰਿਲੀਜ਼ : ਪ੍ਰੋ ਬਡੂੰਗਰ
ਇਸ ਮੌਕੇ ਬੋਲਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲਾਂ ਹੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਤਾਬਦੀ ਸਮਾਗਮ ਨੂੰ ਵੱਡੇ ਪੱਧਰ 'ਤੇ ਮਨਾ ਰਹੀ ਹੈ ਅਤੇ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵਲੋਂ ਗੁਰੂ ਸਾਹਿਬ ਜੀ ਦੇ ਜੀਵਨ, ਸਿਧਾਂਤ ਤੇ ਕੁਰਬਾਨੀ ਨੂੰ ਸਮਰਪਿਤ ਵਿਸ਼ੇਸ਼ ਪੁਸਤਕ ਛਪਵਾਈ ਜਾ ਰਹੀ ਹੈ, ਜੋ ਸਮਾਗਮ ਦੇ ਅੰਤਿਮ ਦਿਨ 1 ਮਈ ਨੂੰ ਰਿਲੀਜ਼ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਨੌਕਰੀ ਲਈ ਟਾਵਰ 'ਤੇ ਚੜ੍ਹੇ ਕਿਸਾਨ 8 ਦਿਨਾਂ ਭਰੋਸੇ ਉਪਰੰਤ ਉਤਰੇ ਹੇਠਾਂ