ਸ੍ਰੀ ਫ਼ਤਿਹਗੜ੍ਹ ਸਾਹਿਬ: ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸੰਗਤਾਂ ਵੱਲੋਂ ਵੱਖ-ਵੱਖ ਲੰਗਰ ਲਗਾਏ ਜਾ ਰਹੇ ਹਨ। ਈਟੀਵੀ ਭਾਰਤ ਨੇ ਵੀ ਇਸ ਮੌਕੇ ਦਵਾਈਆਂ ਦਾ ਲੰਗਰ ਲਗਾਉਣ ਦੀ ਮੁਹਿੰਮ ਵਿੱਢੀ ਹੈ। ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵੱਲੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਵਿਖੇ ਕੈਂਸਰ ਅਤੇ ਹੋਰ ਬਿਮਾਰੀਆਂ ਦਾ ਚੈੱਕਅਪ ਕੈਂਪ ਲਗਾਇਆ ਗਿਆ।
ਇਸ ਮੌਕੇ ਗੱਲਬਾਤ ਕਰਦੇ ਹੋਏ ਟਰੱਸਟ ਦੇ ਪ੍ਰਬੰਧਕ ਡਾ. ਧਰਮਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਵੱਲੋਂ 25 ਦਸੰਬਰ ਤੋਂ ਸ੍ਰੀ ਫਤਿਹਗੜ੍ਹ ਸਾਹਿਬ ਦੇ ਵਿੱਚ ਕੈਂਸਰ ਚੈੱਕਅਪ ਅਤੇ ਹੋਰ ਬਿਮਾਰੀਆਂ ਦੇ ਚੈਕਅੱਪ ਦਾ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਵਿੱਚ ਹੁਣ ਤੱਕ ਚਾਰ ਹਜ਼ਾਰ ਦੇ ਕਰੀਬ ਲੋਕ ਚੈੱਕਅਪ ਕਰਵਾ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਲੋਕਾਂ ਨੂੰ ਕੈਂਸਰ ਦੇ ਪ੍ਰਤੀ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ।