ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅਸਲਾ ਚਲਾਉਂਦਿਆਂ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਸ ਮਾਮਲੇ ਨੇ ਸਿਆਸੀ ਰੁੱਖ ਲੈ ਲਿਆ ਹੈ ਜਿਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਮੂਸੇਵਾਲਾ 'ਤੇ ਨਜਾਇਜ਼ ਹਥਿਆਰਾਂ ਦੀ ਵਰਤੋਂ ਕਰਨ ਲਈ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਭਾਵੇਂ ਸਿੱਧੂ ਮੂਸੇਵਾਲਾ ਸਮੇਤ ਉੱਥੇ ਹਾਜ਼ਰ ਡੀਐੱਸਪੀ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰਵਾ ਦਿੱਤੀ ਗਈ ਹੈ ਅਤੇ ਕੇਸ ਦਰਜ ਕਰ ਲਏ ਗਏ ਹਨ ਜੋ ਕਿ ਨਾ ਕਾਫ਼ੀ ਹੈ।
ਐਡਵੋਕਟ ਧਾਰਨੀ ਨੇ ਕਿਹਾ ਕਿ ਆਪਣੇ ਮੁਲਾਜ਼ਮਾਂ ਨੂੰ ਬਚਾਉਣ ਲਈ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵਲੋਂ 188 ਦਾ ਮਾਮਲਾ ਦਰਜ ਕਰਨ ਦੇ ਦਿਸ਼ਾ ਨਿਰਦੇਸ਼ਾਂ ਦੇ ਕੇ ਖਾਨਾ ਪੁਰਤੀ ਕੀਤੀ ਗਈ ਹੈ, ਜਦ ਕਿ ਪੁਲਿਸ ਵਲੋਂ ਇਸ ਨੂੰ ਬਰਾਾਂਡ ਅੰਬੈਸੇਡਰ ਬਣਾ ਕੇ ਪੇਸ਼ ਕੀਤਾ ਜਾ ਰਿਹਾ ਹੈ ਜਿਸ ਕਰਕੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀਆ ਅਜਿਹੀਆਂ ਗਤੀਵਿਧੀਆਂ ਵਿੱਚ ਵਧੇਰੇ ਸ਼ਮੂਲੀਅਤ ਰਹੀ ਹੈ।
ਉਨ੍ਹਾਂ ਕਿਹਾ ਕਿ ਹਥਿਆਰ ਚਲਾਉਣ ਉੱਤੇ 188 ਕਰਫਿਊ ਦੀ ਉਲੰਘਨਾ ਦਾ ਪਰਚਾ ਨਹੀਂ ਬਲਕਿ ਆਰਮਜ਼ ਐਕਟ ਨਜਾਇਜ਼ ਹਥਿਆਰਾਂ ਦੀ ਵਰਤੋਂ ਕਰਨ ਦਾ ਪਰਚਾ ਬਣਦਾ ਹੈ। ਉਨ੍ਹਾਂ ਕਿਹਾ ਕਿ ਜੇ ਪੁਲਿਸ ਵਲੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਪੁਲਿਸ ਮੁਲਾਜ਼ਮਾਂ ਉੱਤੇ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਸ਼੍ਰੋਮਣੀ ਅਕਾਲੀ ਦਲ ਅਗਲਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗਾ।