ਪੰਜਾਬ

punjab

ETV Bharat / state

'ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ ਕੇਂਦਰ ਦਾ ਯੂ-ਟਰਨ ਮੰਦਭਾਗਾ' - balwant singh rajoana news

ਐੱਸਜੀਪੀਸੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਜੇਕਰ ਉਹ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ ਨਹੀਂ ਕਰਦੇ ਤਾਂ ਐੱਸਜੀਪੀਸੀ ਵੱਲੋਂ ਜੋ ਵੀ ਨਿਰਦੇਸ਼ ਦਿੱਤੇ ਜਾਣਗੇ ਉਸ ਦੇ ਤਹਿਤ ਕੰਮ ਕੀਤਾ ਜਾਵੇਗਾ।

ਫ਼ੋਟੋ
ਫ਼ੋਟੋ

By

Published : Dec 6, 2019, 7:16 PM IST

ਫਤਿਹਗੜ੍ਹ ਸਾਹਿਬ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਨਾ ਕੀਤੇ ਜਾਣ ਦੇ ਸਬੰਧ ਵਿੱਚ ਐੱਸਜੀਪੀਸੀ ਦੇ ਮੈਂਬਰ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕੀਤੀ ਜਾਣੀ ਚਾਹੀਦੀ ਹੈ, ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੀ ਫਾਂਸੀ ਸਜਾ ਮਾਫ ਕਰਕੇ ਉਮਰ ਕੈਦ ਵਿੱਚ ਤਬਦੀਲ ਕੀਤੇ ਜਾਣ ਦੀ ਗੱਲ ਕਹੀ ਗਈ ਸੀ। ਜਿਸ ਤੇ ਹੁਣ ਪਲਟਵਾਰ ਕਰਦੇ ਹੋਏ ਉਨ੍ਹਾਂ ਨੇ ਇਹ ਕਿਹਾ ਹੈ ਕਿ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਨਹੀਂ ਕੀਤੀ ਗਈ ਜੋ ਕਿ ਇੱਕ ਮੰਦਭਾਗੀ ਗੱਲ ਹੈ ।

ਵੀਡੀਓ

ਐੱਸਜੀਪੀਸੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਜੇਕਰ ਉਹ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ ਨਹੀਂ ਕਰਦੇ ਤਾਂ ਐੱਸਜੀਪੀਸੀ ਵੱਲੋਂ ਜੋ ਵੀ ਨਿਰਦੇਸ਼ ਦਿੱਤੇ ਜਾਣਗੇ ਉਸ ਦੇ ਤਹਿਤ ਕੰਮ ਕੀਤਾ ਜਾਵੇਗਾ।

ਗੁਰਦੁਆਰਾ ਸਿੰਘ ਸਭਾ ਅਮਲੋਹ ਦੇ ਪ੍ਰਧਾਨ ਦਰਸ਼ਨ ਸਿੰਘ ਚੀਮਾ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਸਜਾ ਨੂੰ ਮੁਆਫ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੀ ਸਜ਼ਾ ਕੇਂਦਰ ਸਰਕਾਰ ਵੱਲੋਂ ਪਹਿਲਾਂ ਉਨ੍ਹਾਂ ਦੀ ਫਾਂਸੀ ਦੀ ਸਜਾ ਨੂੰ ਮੁਆਫ਼ ਕਰਕੇ ਉਮਰ ਕੈਦ ਵਿੱਚ ਤਬਦੀਲ ਕੀਤਾ ਗਿਆ ਸੀ। ਜਿਸ ਤੋਂ ਹੁਣ ਉਹ ਮੁੱਕਰ ਰਹੇ ਹਨ ਜੋ ਕਿ ਮੰਦਭਾਗੀ ਗੱਲ ਹੈ । ਉਨ੍ਹਾਂ ਕਿਹਾ ਕੇ ਜੇਕਰ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਨਹੀਂ ਕੀਤੀ ਜਾਂਦੀ ਤਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ ।

ABOUT THE AUTHOR

...view details