ਜਿੱਤ ਹੋਏ ਕਾਂਗਰਸੀ ਉਮੀਦਵਾਰਾਂ ਲਈ ਕਰਵਾਇਆ ਸਮਾਗਮ - ਕਾਕਾ ਰਣਦੀਪ ਸਿੰਘ
ਮੰਡੀ ਗੋਬਿੰਦਗੜ੍ਹ ਦੇ ਕਾਂਗਰਸ ਦਫਤਰ ਵਿੱਚ ਨਗਰ ਕੌਂਸਲ ਚੋਣ ਜਿੱਤ ਚੁੱਕੇ ਕਾਂਗਰਸੀ ਉਮੀਦਵਾਰਾਂ ਲਈ ਇੱਕ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਖਾਸ ਤੌਰ ਉੱਤੇ ਸ਼ਿਰਕਤ ਕੀਤੀ।
ਸ੍ਰੀ ਫ਼ਤਿਹਗੜ੍ਹ ਸਾਹਿਬ: ਮੰਡੀ ਗੋਬਿੰਦਗੜ੍ਹ ਦੇ ਕਾਂਗਰਸ ਦਫਤਰ ਵਿੱਚ ਨਗਰ ਕੌਂਸਲ ਚੋਣ ਜਿੱਤ ਚੁੱਕੇ ਕਾਂਗਰਸੀ ਉਮੀਦਵਾਰਾਂ ਲਈ ਇੱਕ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਖਾਸ ਤੌਰ ਉੱਤੇ ਸ਼ਿਰਕਤ ਕੀਤੀ। ਇਸ ਸਮਾਗਮ ਦੌਰਾਨ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਜਿੱਥੇ ਨਵੇਂ ਚੁਣੇ ਕਾਂਗਰਸ ਦੇ ਕੌਂਸਲਰਾਂ ਦਾ ਸਨਮਾਨ ਕੀਤਾ, ਉਥੇ ਹੀ ਉਨ੍ਹਾਂ ਨੂੰ ਜਿੱਤ ਦੀ ਵਧਾਈ ਵੀ ਦਿੱਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਛੇਤੀ ਹੀ ਇੱਕ ਬੈਠਕ ਕਰਕੇ ਨੀਤੀ ਬਣਾ ਨਗਰ ਕੌਂਸਲ ਪ੍ਰਧਾਨ ਦੀ ਚੋਣ ਲਈ ਫੈਸਲਾ ਕੀਤਾ ਜਾਵੇਗਾ। ਸਾਡੇ ਲਈ ਸਾਰੇ ਪ੍ਰਧਾਨ ਹਨ ਇਸ ਲਈ ਪੰਜ ਪਦ ਬਣਾਏ ਜਾਣਗੇ। ਜਿਸ ਵਿੱਚ ਅਸੀ ਪੰਜ ਸਾਲਾਂ ਵਿੱਚ 15 ਲੋਕਾਂ ਨੂੰ ਇਹ ਪਦ ਦੇਵਾਂਗੇ। ਸਾਡੀ ਕੋਸ਼ਿਸ਼ ਰਹੇਗੀ ਕਿ ਕੰਮ ਕਰਨ ਵਾਲੇ ਹਰ ਵਿਅਕਤੀ ਨੂੰ ਮੌਕਾ ਦਿੱਤਾ ਜਾਵੇ।