ਪੰਜਾਬ

punjab

ETV Bharat / state

Bhagwant maan in Sri Fatehgarh Sahib: ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦ ਤਰਨਦੀਪ ਸਿੰਘ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਮਾਨ - ਵਿਧਾਇਕ ਰੁਪਿੰਦਰ ਸਿੰਘ ਹੈਪੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦ ਤਰਨਦੀਪ ਸਿੰਘ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ ਹੈ।

Chief Minister Bhagwant maan attended the funeral prayers of Shaheed Tarandeep Singh
ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦ ਤਰਨਦੀਪ ਸਿੰਘ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਮਾਨ

By ETV Bharat Punjabi Team

Published : Aug 27, 2023, 8:05 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਬੋਧਨ ਕਰਦੇ ਹੋਏ।

ਸ਼੍ਰੀ ਫ਼ਤਹਿਗੜ੍ਹ ਸਾਹਿਬ :ਬੀਤੇ ਦਿਨ ਲੱਦਾਖ ਦੇ ਲੇਹ ਜ਼ਿਲੇ ’ਚ ਭਾਰਤੀ ਫ਼ੌਜ ਦੀ ਗੱਡੀ ਡੂੰਘੀ ਖੱਡ ’ਚ ਡਿੱਗਣ ਨਾਲ ਫ਼ੌਜ ਦੇ 9 ਜਵਾਨ ’ਸ਼ਹੀਦ ਹੋ ਗਏ ਸਨ। ਜਿਹਨਾਂ ਵਿੱਚ ਜਿਲਾ ਫਤਿਹਗੜ੍ਹ ਸਾਹਿਬ ਦੇ ਤਰਨਦੀਪ ਸਿੰਘ ਵੀ ਸ਼ਾਮਿਲ ਸਨ। ਸ਼ਹੀਦ ਤਰਨਦੀਪ ਸਿੰਘ ਦੇ ਜੱਦੀ ਪਿੰਡ ਕਮਾਲੀ ਵਿਖੇ ਗੁਰਦੁਆਰਾ ਸਾਹਿਬ ਵਿੱਚ ਅੰਤਿਮ ਅਰਦਾਸ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਾਜ਼ਰੀ ਲਗਵਾਈ। ਉਥੇ ਹੀ ਸ਼ਹੀਦ ਤਰਨਦੀਪ ਸਿੰਘ ਨੂੰ ਸ਼ਰਧਾਂਜਲੀ ਦੇਣ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਪਹੁੰਚੇ। ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਤੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਤੇ ਜਿਲਾ ਪ੍ਰਸ਼ਾਸ਼ਨ ਵੀ ਮੌਜੂਦ ਰਿਹਾ।

ਸ਼ਹੀਦ ਦੇ ਪਰਿਵਾਰ ਨੂੰ ਦਿੱਤਾ 1 ਕਰੋੜ :ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਤਰਨਦੀਪ ਸਿੰਘ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ। ਇਸ ਵਿੱਚ 95 ਲੱਖ ਪੰਜਾਬ ਸਰਕਾਰ ਵਲੋਂ ਅਤੇ ਪੰਜ ਲੱਖ ਭਾਰਤੀ ਫੌਜ ਵੱਲੋਂ ਦਿੱਤਾ ਗਿਆ। ਉਥੇ ਹੀ ਪਿੰਡ ਵਿੱਚ ਸ਼ਹੀਦ ਤਰਨਦੀਪ ਸਿੰਘ ਦੇ ਨਾਮ ਉੱਤੇ ਇੱਕ ਸਟੇਡੀਅਮ ਵੀ ਬਣੇਗਾ। ਸ਼ਹੀਦ ਤਰਨਦੀਪ ਸਿੰਘ ਦੀ ਭੈਣ ਨੂੰ ਨੌਕਰੀ ਵੀ ਮਿਲੇਗੀ।

ਜਿਕਰਯੋਗ ਹੈ ਕਿ ਸ਼ਹੀਦ ਤਰਨਦੀਪ ਸਿੰਘ ਆਪਣੇ ਸਾਥੀਆਂ ਦੇ ਨਾਲ ਕਿਸੇ ਖੇਡ ਟੂਰਨਾਮੈਂਟ ਵਿੱਚ ਜਾ ਰਿਹਾ ਸੀ ਕਿ ਉਹਨਾਂ ਦੀ ਗੱਡੀ ਖੱਡ ਵਿੱਚ ਡਿੱਗ ਗਈ। ਇਸ ਵਿੱਚ ਉਹ ਸ਼ਹੀਦ ਹੋ ਗਏ ਸਨ। ਸ਼ਹੀਦ ਤਰਨਦੀਪ ਸਿੰਘ ਦੇ ਪਿਤਾ ਕੇਵਲ ਸਿੰਘ ਨੇ ਦੱਸਿਆ ਕਿ ਤਰਨਦੀਪ ਸਿੰਘ 2018 ਦੇ ਵਿੱਚ ਫੌਜ ਵਿੱਚ ਭਰਤੀ ਹੋਇਆ ਸੀ, ਜੋ ਪਹਿਲਾਂ ਹੀ ਫੌਜ ਵਿੱਚ ਭਰਤੀ ਹੋਣਾ ਚਾਹੁੰਦਾ ਸੀ। ਉਹਨਾਂ ਦੱਸਿਆ ਕਿ ਉਨ੍ਹਾਂ ਦੇ ਬੇਟੇ ਦੀ ਉਮਰ ਹਾਲੇ 23 ਸਾਲ ਦੀ ਸੀ ਜੋ ਨਵੰਬਰ ਮਹੀਨੇ ਵਿੱਚ 24 ਸਾਲ ਦਾ ਹੋਣਾ ਸੀ। ਪਿਤਾ ਨੇ ਦੱਸਿਆ ਕਿ ਸ਼ਹੀਦ ਤਰਨਦੀਪ ਸਿੰਘ ਦਾ ਅਜੇ ਵਿਆਹ ਨਹੀਂ ਸੀ ਹੋਇਆ।

ABOUT THE AUTHOR

...view details