ਸ੍ਰੀ ਫਤਿਹਗੜ੍ਹ ਸਾਹਿਬ:ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਸਿਹਤ ਵਿਭਾਗ ਪੰਜਾਬ ਦੇ ਕਰਮਚਾਰੀਆਂ ਵੱਲੋਂ ਯੂਨੀਅਨ ਦੇ ਫੈਸਲੇ ਅਨੁਸਾਰ ਪੰਜਾਬ ਭਰ ਦੇ ਸਿਵਲ ਸਰਜਨ ਨੂੰ ਮੰਗ ਪੱਤਰ ਸੌਂਪੇ ਗਏ ਹਨ। ਇਸ ਦੇ ਸੰਬੰਧ ਵਿੱਚ ਜ਼ਿਲ੍ਹਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਕਰਮਚਾਰੀਆਂ ਨੇ ਸੂਬਾ ਸਕੱਤਰ ਗੁਰਜੰਟ ਸਿੰਘ ਦੀ ਅਗਵਾਈ ਵਿੱਚ ਸਿਵਲ ਸਰਜਨ ਮੋਹਿੰਦਰ ਸਿੰਘ ਨੂੰ ਆਪਣੀਆਂ ਮੰਗਾਂ ਨੂੰ ਲੈਕੇ ਮੰਗ ਪੱਤਰ ਸੌਂਪਿਆ ਹੈ।
ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਸਿਹਤ ਵਿਭਾਗ ਪੰਜਾਬ ਵੱਲੋਂ ਸਿਵਲ ਸਰਜਨ ਮੰਗ ਪੱਤਰ ਗੁਰਜੰਟ ਸਿੰਘ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਸਿਹਤ ਵਿਭਾਗ ਦੇ ਕਰਮਚਾਰੀ ਆਪਣੀ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਪੰਜਾਬ ਸਰਕਾਰ ਹਰ ਬਾਰ ਲਾਰੇ ਲੱਪੇ ਹੀ ਲਾਉਂਦੀ ਰਹੀ ਹੈ।
ਉਨ੍ਹਾਂ ਨੇ ਕਿਹਾ, ਕਿ ਅਸੀਂ ਪਿਛਲੇ 20 ਸਾਲਾਂ ਤੋਂ ਪੰਜਾਬ ਨੂੰ ਆਪਣੀਆਂ ਸੇਵਾਵਾਂ ਦੇ ਰਹੇ ਹਾਂ, ਪਰ ਅਜੇ ਤੱਕ ਸਾਨੂੰ ਰੈਗੂਲਰ ਨਹੀਂ ਕੀਤਾ ਗਿਆ। ਉਨ੍ਹਾਂ ਨੇ ਕਿਹਾ, ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਸਾਡੇ ਨਾਲ ਵਾਅਦਾ ਕੀਤਾ ਸੀ, ਕਿ ਜੇਕਰ ਉਨ੍ਹਾਂ ਦੀ ਸਰਕਾਰ ਆਉਦੀ ਹੈ, ਤਾਂ ਉਹ ਸਾਨੂੰ ਰੈਗੂਲਰ ਕਰਨਗੇ। ਪਰ ਅੱਜ ਸਾਢੇ 4 ਸਾਲ ਕੈਪਨਟ ਸਰਕਾਰ ਦੇ ਬੀਤ ਜਾਣ ਤੋਂ ਬਾਅਦ ਵੀ ਸਾਡੀ ਕੋਈ ਸਾਰ ਨਹੀਂ ਲਈ ਜਾ ਰਹੀ।
ਇਸ ਮੌਕੇ ਚਿੰਤਾਵਨੀ ਦਿੰਦੇ ਪੰਜਾਬ ਸਰਕਾਰ ਨੂੰ ਕਿਹਾ, ਕਿ ਜੇਕਰ ਜਲਦ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਗਿਆ, ਤਾਂ ਉਹ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਸੰਘਰਸ਼ ਕਰਨਗੇ।
ਇਹ ਵੀ ਪੜ੍ਹੋ:ਚੰਡੀਗੜ੍ਹ 'ਚ 19 ਜੁਲਾਈ ਤੋਂ ਖੁੱਲਣਗੇ ਸਕੂਲ