ਪੰਜਾਬ

punjab

ETV Bharat / state

ਸ਼ਹੀਦੀ ਜੋੜ ਮੇਲ ਦਾ ਦੂਜੇ ਦਿਨ, ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸੀਐੱਮ ਭਗਵੰਤ ਮਾਨ ਨੇ ਟੇਕਿਆ ਮੱਥਾ - ਅਦੁੱਤੀ ਕੁਰਬਾਨੀ ਨੂੰ ਸਿਜਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਧਰਮ ਪਤਨੀ ਡਾਕਟਰ ਗੁਰਪ੍ਰੀਤ ਕੌਰ ਸਮੇਤ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨਤਮਸਤਕ ਹੋਏ। ਉਹਨਾਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਨੂੰ ਨਮਨ (CM Bhagwant Maan bowed down at Sri Fatehgarh Sahib) ਕੀਤਾ।ਇਸ ਮੌਕੇ ਉਨ੍ਹਾਂ ਕਿਹਾ ਸ੍ਰੀ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਲਾਸਾਨੀ ਸ਼ਹਾਦਤ ਦੀ ਪ੍ਰਤੀਕ ਤਾਂ ਹੈ ਹੀ ਅਤੇ ਨਾਲ ਹੀ ਇਹ ਮਹਾਨ ਧਰਤੀ ਆਪਸੀ ਭਾਈਚਾਰੇ ਦਾ ਵੀ (The capital of the great earth mutual community) ਸਰਮਾਇਆ ਹੈ।

CM Bhagwant Maan bowed down at Sri Fatehgarh Sahib
ਸ਼ਹੀਦੀ ਜੋੜ ਮੇਲ ਦਾ ਦੂਜੇ ਦਿਨ ,ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸੀਐੱਮ ਭਗਵੰਤ ਮਾਨ ਨੇ ਟੇਕਿਆ ਮੱਥਾ

By

Published : Dec 27, 2022, 4:59 PM IST

ਸ੍ਰੀ ਫਤਹਿਗੜ੍ਹ ਸਾਹਿਬ:ਸਿੱਖ ਧਰਮ ਵਿੱਚ ਪੋਹ ਦੇ ਸ਼ਹੀਦੀ ਪੰਦਰਵਾੜੇ ਦੀ ਮਹਾਨ ਮਹੱਤਤਾ ਹੈ ਅਤੇ ਇਸ ਸ਼ਹੀਦੀ ਪੰਦਰਵਾੜੇ ਦਰਮਿਆਨ ਸਿੱਖ ਧਰਮ ਅੰਦਰ ਬਹੁਤ ਸਾਰੀਆਂ ਲਾਸਾਨੀ ਸ਼ਹਾਦਤਾਂ ਹੋਈਆਂ ਨੇ ਅਤੇ ਇੰਨ੍ਹਾਂ ਸਹਾਦਤਾਂ ਨੇ ਹੀ ਮਜ਼ਹਬ ਦੇ ਮਹਿਲ ਨੂੰ ਹੋਰ ਮਜ਼ਬੂਤੀ ਪ੍ਰਦਾਨ ਕੀਤੀ ਸੀ। ਸ਼ਹੀਦੀ ਸਭਾ ਮੌਕੇ ਮੱਥਾ ਟੇਕਣ ਆਪਣੀ ਧਰਮ ਪਤਨੀ ਸਮੇਤ ((CM Bhagwant Maan bowed down at Sri Fatehgarh Sahib)) ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਜ਼ਾਲਮ ਮੁਗ਼ਲ ਸ਼ਾਸਨ ਖ਼ਿਲਾਫ਼ ਜੂਝਦਿਆਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਨੇ ਇਸ ਸਥਾਨ ਉਤੇ ਮਾਤਾ ਗੁਜਰੀ ਜੀ ਸਮੇਤ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਸਥਾਨ ਨਾ ਸਿਰਫ਼ ਸਿੱਖ ਭਾਈਚਾਰੇ ਲਈ, ਸਗੋਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹੈ।



ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ: ਮੁੱਖ ਮੰਤਰੀ ਨੇ ਕਿਹਾ ਕਿ ਜ਼ਾਲਮ ਮੁਗ਼ਲ ਸ਼ਾਸਨ ਖ਼ਿਲਾਫ਼ ਜੂਝਦਿਆਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਨੇ ਇਸ ਸਥਾਨ ਉਤੇ ਮਾਤਾ ਗੁਜਰੀ ਜੀ ਸਮੇਤ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਸਥਾਨ ਨਾ ਸਿਰਫ਼ ਸਿੱਖ ਭਾਈਚਾਰੇ ਲਈ, ਸਗੋਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਮਹੀਨੇ ਨੂੰ ਸਮੁੱਚੇ ਪੰਜਾਬ ਵਿੱਚ ‘ਸੋਗ ਦੇ ਮਹੀਨੇ’ ਵਜੋਂ ਮਨਾਇਆ ਜਾਂਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਛੋਟੇ ਸਾਹਿਬਜ਼ਾਦਿਆਂ ਨੂੰ ਜ਼ਿੰਦਾ ਦੀਵਾਰਾਂ ਵਿੱਚ ਚਿਣਿਆ (Sahibzades were recognized in living walls) ਗਿਆ ਸੀ।



ਅਦੁੱਤੀ ਕੁਰਬਾਨੀ ਨੂੰ ਸਿਜਦਾ: ਉਹਨਾਂ ਆਖਿਆ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਨੇ ਨਿੱਕੀ ਉਮਰੇ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਇਸ ਅਦੁੱਤੀ ਕੁਰਬਾਨੀ ਨੂੰ ਸਿਜਦਾ (Worship the incredible sacrifice) ਕਰਨ ਲਈ ਸਮਾਜ ਦੇ ਹਰੇਕ ਵਰਗ ਦੇ ਲੋਕ ਇਨ੍ਹੀਂ ਦਿਨੀਂ ਫਤਹਿਗੜ੍ਹ ਸਾਹਿਬ ਜਾਂਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਇੰਨੀ ਛੋਟੇ ਉਮਰ ਵਿੱਚ ਦਿੱਤੀ ਕੁਰਬਾਨੀ ਦੀ ਦੁਨੀਆਂ ਦੇ ਇਤਿਹਾਸ ਵਿੱਚ ਕਿਤੇ(CM Bhagwant Maan bowed down at Sri Fatehgarh Sahib) ਕੋਈ ਹੋਰ ਮਿਸਾਲ ਨਹੀਂ ਮਿਲਦੀ।

ਇਹ ਵੀ ਪੜ੍ਹੋ:ਕਿਰਾਏਦਾਰਾਂ ਤੋਂ ਬਿਜਲੀ ਬਿੱਲ ਵਸੂਲਣ ਵਾਲੇ ਮਕਾਨ ਮਾਲਕਾਂ 'ਤੇ ਹੋਵੇਗੀ ਕਾਰਵਾਈ, ਐਕਸ਼ਨ ’ਚ ਸਰਕਾਰ



ਮੁੱਖ ਮੰਤਰੀ ਨੇ ਕਿਹਾ ਕਿ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਵੱਲੋਂ ਇਸ ਸਥਾਨ ਉਤੇ ਦਿੱਤੀ ਸ਼ਹਾਦਤ ਸਦੀਆਂ ਤੋਂ ਪੰਜਾਬੀਆਂ ਨੂੰ ਜਬਰ-ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਜੂਝਣ ਲਈ ਪ੍ਰੇਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਸਰਹਿੰਦ ਦੇ ਸੂਬੇ ਖ਼ਿਲਾਫ਼ ਮਿਸਾਲੀ ਸਾਹਸ ਅਤੇ ਨਿਡਰਤਾ ਦੀ ਮਹਾਨ ਪ੍ਰੰਪਰਾ ਦਾ ਸਬੂਤ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨ ਪੀੜ੍ਹੀਆਂ ਨੂੰ ਇਸ ਲਾਮਿਸਾਲ ਕੁਰਬਾਨੀ ਬਾਰੇ ਜਾਨਣਾ ਅਤੇ ਇਸ ਤੋਂ ਦੇਸ਼ ਦੀ ਸੇਵਾ ਲਈ ਆਪਾ ਵਾਰਨ ਦੀ ਪ੍ਰੇਰਨਾ ਲੈਣੀ ਚਾਹੀਦੀ ਹੈ।


ABOUT THE AUTHOR

...view details