ਪੰਜਾਬ

punjab

ETV Bharat / state

CM ਚਰਨਜੀਤ ਸਿੰਘ ਚੰਨੀ ਨੇ ਫਿਲਮ ਸਿਟੀ ਦਾ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੁੱਖ ਮੰਤਰੀ (Chief Minister) ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਮੁਹਾਲੀ ਰੋਡ ‘ਤੇ ਪੈਂਦੇ ਪਿੰਡ ਮੁਕਾਰੋਂਪੁਰ (Village Mukaronpur) ਨੇੜੇ ਇੰਨਵੈਸਟ ਪੰਜਾਬ ਅਤੇ ਬਿਜ਼ਨਸ ਫਸਟ (Invest Punjab and Business First) ਤਹਿਤ ਫਿਲਮ ਸਿਟੀ (Film City) ਦਾ ਨੀਂਹ ਪੱਥਰ ਰੱਖਿਆ।

CM ਚਰਨਜੀਤ ਸਿੰਘ ਚੰਨੀ ਨੇ ਫਿਲਮ ਸਿਟੀ ਦਾ ਰੱਖਿਆ ਨੀਂਹ ਪੱਥਰ
CM ਚਰਨਜੀਤ ਸਿੰਘ ਚੰਨੀ ਨੇ ਫਿਲਮ ਸਿਟੀ ਦਾ ਰੱਖਿਆ ਨੀਂਹ ਪੱਥਰ

By

Published : Nov 18, 2021, 10:29 AM IST

ਸ੍ਰੀ ਫਤਿਹਗੜ੍ਹ ਸਾਹਿਬ: ਮੁਹਾਲੀ ਰੋਡ ‘ਤੇ ਪੈਂਦੇ ਪਿੰਡ ਮੁਕਾਰੋਂਪੁਰ (Village Mukaronpur) ਨੇੜੇ ਇੰਨਵੈਸਟ ਪੰਜਾਬ ਅਤੇ ਬਿਜ਼ਨਸ ਫਸਟ (Invest Punjab and Business First) ਤਹਿਤ ਫਿਲਮ ਸਿਟੀ (Film City) ਦਾ ਨੀਂਹ ਪੱਥਰ ਰੱਖਿਆ ਗਿਆ। ਇਹ ਨੀਂਹ ਪੱਥਰ ਪੰਜਾਬ ਦੇ ਮੁੱਖ ਮੰਤਰੀ (Chief Minister) ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਰੱਖਿਆ। ਦੱਸ ਦਈਏ ਕਿ ਇਹ ਫਿਲਮ ਸਿਟੀ ਪੀਐਫਸੀ ਐਂਟਰਟੇਨਮੈਂਟ ਵਰਲਡ ਪ੍ਰਾਈਵੇਟ ਲਿਮਟਿਡ (PFC Entertainment World Pvt) ਵੱਲੋਂ ਬਣਾਈ ਜਾਵੇਗੀ।

ਇਹ ਵੀ ਪੜੋ:ਡਿਊਟੀ ਦੌਰਾਨ ਕਤਾਹੀ ਵਰਤਨ ਵਾਲੇ 2 ASI 'ਤੇ ਉੱਪ ਮੁੱਖ ਮੰਤਰੀ ਰੰਧਾਵਾ ਦਾ ਸਖ਼ਤ ਐਕਸ਼ਨ

ਇਸ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦੇ ਚੰਨੀ ਨੇ ਕਿਹਾ ਕਿ ਪੀਐਫਸੀ ਐਂਟਰਟੇਨਮੈਂਟ ਵਰਲਡ ਪ੍ਰਾਈਵੇਟ ਲਿਮਟਿਡ (PFC Entertainment World Pvt) ਵੱਲੋਂ ਕੀਤਾ ਗਿਆ ਉਪਰਾਲਾ ਸ਼ਲਾਗਾ ਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਕਰੀਬ 400 ਏਕੜ ਵਿੱਚ ਫਿਲਮ ਸਿਟੀ (Film City) ਬਣਾਉਣ ਜਾ ਰਹੀ ਹੈ।

CM ਚਰਨਜੀਤ ਸਿੰਘ ਚੰਨੀ ਨੇ ਫਿਲਮ ਸਿਟੀ ਦਾ ਰੱਖਿਆ ਨੀਂਹ ਪੱਥਰ

ਇਹ ਵੀ ਪੜੋ:Kartarpur Corridor Live Update: ਭਾਜਪਾ ਵਫ਼ਦ ਗਿਆ ਸ੍ਰੀ ਕਰਤਾਰਪੁਰ ਸਾਹਿਬ

ਮੁੱਖ ਮੰਤਰੀ (Chief Minister) ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਕਿਹਾ ਕਿ ਫਿਲਮਾਂ ਸਮਾਜ ਨੂੰ ਸੇਧ ਦੇਣ ਦਾ ਬਹੁਤ ਵਧੀਆ ਜ਼ਰੀਆ ਹਨ। ਉਨ੍ਹਾਂ ਕਿਹਾ ਕਿ ਕਲਾਕਾਰਾਂ ਵੱਲੋਂ ਜਾਂ ਫਿਲਮਾਂ ਵਿੱਚ ਕੀਤੀ ਗਈ ਗੱਲ ਦਾ ਨੌਜਵਾਨਾਂ ਉੱਤੇ ਬਹੁਤ ਪ੍ਰਭਾਵ ਪੈਂਦਾ ਹੈ। ਚੰਗੇ ਗੀਤ ਅਤੇ ਚੰਗੀਆਂ ਫਿਲਮਾਂ ਨੌਜਵਾਨਾਂ ਨੂੰ ਚੰਗੇ ਰਾਹ ਉੱਤੇ ਪਾ ਕੇ ਸੂਬੇ ਦੀ ਤਰੱਕੀ ਵਿੱਚ ਅਹਿਮ ਯੌਗਦਾਨ ਪਾ ਸਕਦੀਆਂ ਹਨ।

ਇਹ ਵੀ ਪੜੋ:ਨਵਜੋਤ ਕੌਰ ਸਿੱਧੂ ਦਾ ਸੁਖਬੀਰ ਬਾਦਲ 'ਤੇ ਵੱਡਾ ਇਲਜ਼ਾਮ!

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਫਿਲਮ ਇੰਡਸਟਰੀ ਨੂੰ ਪ੍ਰਫੁੱਲਿਤ ਕਰਨ ਸਬੰਧੀ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਪੰਜਾਬ ਸਰਕਾਰ (Government of Punjab) ਵੱਲੋਂ ਕਲਾਕਾਰਾਂ ਅਤੇ ਫਿਲਮ ਇੰਡਸਟਰੀ ਨਾਲ ਜੁੜੇ ਲੋਕਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ।

ABOUT THE AUTHOR

...view details