ਫ਼ਤਿਹਗੜ੍ਹ ਸਾਹਿਬ: ਪੰਜਾਬ ਦੇ ਵਿੱਚ ਹੜ੍ਹੀ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ ਪਰ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲੌਕਡਾਊਨ ਚੱਲ ਰਿਹਾ ਹੈ। ਇਸ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕੋਰੋਨਾ ਵਾਇਰਸ ਨੂੰ ਦੇਖਦੇ ਹੋਏ ਇਸ ਵਾਰ ਸੀਜ਼ਨ ਦੌਰਾਨ ਕਣਕ ਦੀ ਖਰੀਦ ਨੂੰ ਲੈ ਕੇ ਈ-ਪਾਸ ਸਿਸਟਮ ਲਾਗੂ ਕੀਤਾ ਗਿਆ ਹੈ। ਇਸ ਤਹਿਤ ਜਿਸ ਕਿਸਾਨ ਕੋਲ ਟੋਕਨ ਹੋਵੇਗਾ ਉਹ ਹੀ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਵੇਗਾ।
ਹਾੜ੍ਹੀ ਦੇ ਸੀਜ਼ਨ ਦੌਰਾਨ ਗੱਲਬਾਤ ਕਰਦੇ ਹੋਏ ਆੜ੍ਹਤੀਆਂ ਦਾ ਕਹਿਣਾ ਸੀ ਕਿ ਮੰਡੀ ਦੇ ਵਿੱਚ ਸਾਰੇ ਪ੍ਰਬੰਧ ਕਰ ਲਏ ਗਏ ਹਨ। ਮੰਡੀ ਨੂੰ ਸੈਨੇਟਾਈਜ਼ਰ ਕੀਤਾ ਗਿਆ ਹੈ ਤੇ ਉਨ੍ਹਾਂ ਵੱਲੋਂ ਵੀ ਕੋਰੋਨਾ ਵਾਇਰਸ ਨੂੰ ਦੇਖਦੇ ਹੋਏ ਆਪਣੀਆਂ ਦੁਕਾਨਾਂ ਦੇ ਬਾਹਰ ਸੈਨੇਟਾਈਜ਼ਰ ਰੱਖੇ ਗਏ ਹਨ ਤੇ ਹੱਥ ਧੋਣ ਦੇ ਲਈ ਵੀ ਪ੍ਰਬੰਧ ਕੀਤਾ ਗਿਆ ਹੈ।
ਆੜ੍ਹਤੀਆਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਪਾਸ ਮਿਲ ਗਏ ਹਨ ਅਤੇ ਉਹ ਅੱਗੇ ਕਿਸਾਨਾਂ ਨੂੰ ਦੇਣਗੇ। ਜਿਸ ਕਿਸਾਨ ਨੂੰ ਈ-ਪਾਸ ਮਿਲੇਗਾ ਉਹ ਹੀ ਫਸਲ ਲੈ ਕੇ ਮੰਡੀ ਦੇ ਵਿੱਚ ਆਵੇਗਾ। ਉਨ੍ਹਾਂ ਕਿਹਾ ਕਿ ਇਸ ਵਾਰ ਲੇਬਰ ਦੀ ਘਾਟ ਹੋਣ ਕਾਰਨ ਥੋੜ੍ਹੀ ਬਹੁਤ ਸਮੱਸਿਆ ਹੋਵੇਗੀ। ਇਸ ਦੇ ਲਈ ਸਥਾਨਕ ਲੇਬਰ ਦਾ ਸਹਾਰਾ ਲਿਆ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਮੰਡੀ ਦੇ ਵਿੱਚ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।