ਸ੍ਰੀ ਫਤਿਹਗੜ੍ਹ ਸਾਹਿਬ:2022 ਦੀਆਂ ਵਿਧਾਨ ਸਭਾ (Assembly Elections) ਚੋਣਾਂ ਨੂੰ ਦੇਖਦੇ ਹੋਏ ਵੱਖ-ਵੱਖ ਸਿਆਸੀ ਪਾਰਟੀਆਂ ਦੇ ਵੱਲੋਂ ਉਦਯੋਗਪਤੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਕਾਂਗਰਸ ਪਾਰਟੀ (Congress Party) ਵੱਲੋਂ ਵੀ ਮੰਡੀ ਗੋਬਿੰਦਗੜ੍ਹ ਵਿਖੇ ਉਦਯੋਗਪਤੀਆਂ (Industrialists at Mandi Gobindgarh) ਦੇ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ, ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਅਤੇ ਐੱਮ.ਪੀ. ਡਾ ਅਮਰ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ।
ਕਾਂਗਰਸ ਪਾਰਟੀ ਦੇ ਆਗੂਆਂ ਨੇ ਕੀਤੀ ਉਦਯੋਗਪਤੀਆਂ ਨਾਲ ਮੀਟਿੰਗ
ਕਾਂਗਰਸ ਪਾਰਟੀ (Congress Party) ਵੱਲੋਂ ਵੀ ਮੰਡੀ ਗੋਬਿੰਦਗੜ੍ਹ ਵਿਖੇ ਉਦਯੋਗਪਤੀਆਂ (Industrialists at Mandi Gobindgarh) ਦੇ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ, ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਅਤੇ ਐੱਮ.ਪੀ. ਡਾ ਅਮਰ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ।
ਇਸ ਮੌਕੇ ਉਨ੍ਹਾਂ ਵੱਲੋਂ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਨੂੰ ਸੁਣੀਆਂ ਗਿਆ ਅਤੇ ਹੱਲ ਕਰਨ ਦਾ ਭਰੋਸਾ ਦਿੱਤਾ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਇਨਵੈਸਟ ਪੰਜਾਬ ਦੇ ਤਹਿਤ ਪੰਜਾਬ ਦੇ ਵਿੱਚ ਬਿਜ਼ਨੈੱਸ ਨੂੰ ਬੜਾਵਾ ਦਿੱਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਵਿੱਚ ਵੱਧ ਤੋਂ ਵੱਧ ਇੰਡਸਟਰੀਆਂ ਲੱਗਣ।
ਉੱਥੇ ਹੀ ਜਦੋਂ ਪੱਤਰਕਾਰਾਂ ਵੱਲੋਂ ਸਿੱਧੂ ਅਤੇ ਰਾਣਾ ਦੇ ਵਿੱਚ ਚੱਲ ਰਹੇ ਵਿਵਾਦ ਬਾਰੇ ਪੁੱਛਿਆ ਗਿਆ ਤਾਂ ਮੰਤਰੀ ਕੋਟਲੀ ਨੇ ਇਸ ‘ਤੇ ਕੁਝ ਵੀ ਬੋਲਣ ਤੋਂ ਮਨ੍ਹਾ ਕੀਤਾ ਅਤੇ ਕਿਹਾ ਕਿ ਅੱਜ ਉਦਯੋਗਪਤੀਆਂ ਦੇ ਨਾਲ ਮੀਟਿੰਗ ਹੈ। ਇਸ ਲਈ ਉਹ ਇਸ ‘ਤੇ ਕੁਝ ਨਹੀਂ ਬੋਲਣਗੇ। ਉੱਥੇ ਹੀ ਸੁਖਪਾਲ ਖਹਿਰਾ ਵੱਲੋਂ ਰਾਣਾ ਗੁਰਮੀਤ ‘ਤੇ ਵੱਡੇ ਸਵਾਲ ਖੜ੍ਹੇ ਕਰਨ ‘ਤੇ ਵੀ ਮੰਤਰੀ ਗੁਰਕੀਰਤ ਕੋਟਲੀ ਭੱਜਦੇ ਨਜ਼ਰ ਆਏ।
ਗੁਰਕੀਰਤ ਸਿੰਘ ਕੋਟਲੀ ਨੇ 5 ਰੁਪਏ ਯੂਨਿਟ ‘ਤੇ ਬੋਲਦੇ ਹੋਏ ਕਿਹਾ ਕਿ ਵੱਡੀਆਂ ਉਦਯੋਗਿਕ ਇਕਾਈਆਂ ਨੂੰ 5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਹੀ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਐੱਮ.ਐੱਸ.ਐੱਮ.ਈ. ਜਰੂਰ ਮੰਗ ਹੈ। ਜਿਸ ‘ਤੇ ਕੁਝ ਟੈਕਸ ਲੱਗ ਗਏ ਹਨ। ਜਿਸ ਕਰਕੇ ਉਨ੍ਹਾਂ ਨੂੰ 5 ਰੁਪਏ ਬਿਜਲੀ ਮਹਿੰਗੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸਾਡੀ ਇਹ ਕੋਸ਼ਿਸ਼ ਰਹੇਗੀ ਕਿ ਇਸ ਨੂੰ ਘਟਾ ਕੇ 5 ਰੁਪਏ ਯੂਨਿਟ ਹੀ ਬਿਜਲੀ ਦਿੱਤੀ ਜਾਵੇ।
ਉੱਥੇ ਹੀ ਇਸ ਮੌਕੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਲਈ ਕੰਮ ਕਰ ਰਹੀ ਹੈ। ਚੰਨੀ ਸਰਕਾਰ ਵਿੱਚ ਬਿਜਲੀ ਦੇ ਰੇਟ ਘੱਟ ਹੋਏ ਹਨ, ਪੈਟਰੋਲ ਤੇ ਡੀਜ਼ਲ ਦੇ ਰੇਟ ਘੱਟ ਹੋਏ ਹਨ। ਸ਼੍ਰੀ ਹਰਿਮੰਦਰ ਸਾਹਿਬ ਵਿੱਚ ਹੋਏ ਬੇਅਦਬੀ ਮਾਮਲੇ ਬਾਰੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੇ ਲਈ ਕੀਤਾ ਜਾ ਰਿਹਾ ਹੈ। ਪਰ ਕਾਂਗਰਸ ਸਰਕਾਰ ਵੱਲੋਂ ਕਿਸੇ ਵੀ ਹਾਲਤ ਵਿੱਚ ਪੰਜਾਬ ਦਾ ਮਾਹੌਲ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ:ਬਿਕਰਮ ਮਜੀਠੀਆ ਫਸੇ ਡਰੱਗ ਤਸਕਰੀ ’ਚ: ਜਾਣੋ ਕਿਵੇਂ ਦਰਜ ਹੋਇਆ ਕੇਸ