ਸ੍ਰੀ ਫ਼ਤਹਿਗੜ੍ਹ ਸਾਹਿਬ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਦੀਆਂ ਤਿਆਰੀਆਂ ਤੇਜ਼ ਹੋ ਚੁੱਕੀਆਂ ਹਨ। ਆਮ ਆਦਮੀ ਪਾਰਟੀ ਤੇ ਪੰਜਾਬ ਡੇਮੋਕ੍ਰੈਟਿਕ ਅਲਾਇੰਸ ਤੋਂ ਬਾਅਦ ਜਲਦ ਹੀ ਕਾਂਗਰਸ ਵੀ ਆਪਣੇ ਉਮੀਦਵਾਰ ਦੇ ਨਾਂਅ ਐਲਾਨਣ ਵਾਲੀ ਹੈ। ਸ੍ਰੀ ਫ਼ਤਿਹਗੜ੍ਹ ਸਾਹਿਬ ਪਹੁੰਚੇ ਕੈਬਿਨੇਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਉਮੀਦਵਾਰਾਂ ਲਿਸਟ ਲਗਭਗ ਤੈਅ ਹੋ ਚੁੱਕੀ ਹੈ ਤੇ ਜਲਦ ਹੀ ਇਹ ਲਿਸਟ ਜਾਰੀ ਕਰ ਦਿੱਤੀ ਜਾਵੇਗੀ।
ਪੰਜਾਬ ਦੇ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਖੰਨਾ ਵਿੱਚ ਇੱਕ ਨਿਜੀ ਸਿੱਖਿਆ ਸੰਸਥਾਨ ਦੇ ਖੇਡ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਪੁੱਜੇ ਸਨ। ਇਸ ਮੌਕੇ ਉਨ੍ਹਾਂ ਨਾਲ ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਅਤੇ ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਕੋਟਲੀ ਵੀ ਮੌਜੂਦ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਆਉਣ ਵਾਲੇ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੇ ਕੋਲ ਕਈ ਵੱਡੇ ਮੁੱਦੇ ਹਨ ਜਿਨ੍ਹਾਂ ਵਿੱਚ ਨੋਟਬੰਦੀ, ਜੀਐੱਸਟੀ। ਕਾਂਗਰਸ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਚੋਣ ਮੈਦਾਨ ਵਿੱਚ ਉਤਰੇਗੀ। ਮੋਦੀ ਸਰਕਾਰ ਨੂੰ ਘੇਰਦੇ ਹੋਏ ਬਲਬੀਰ ਸਿੱਧੂ ਨੇ ਕਿਹਾ ਕਿ ਦੇਸ਼ ਦੇ ਜੋ ਹਾਲਾਤ ਅੱਜ ਹਨ ਉਨ੍ਹਾਂ ਨੂੰ ਵੇਖ ਕੇ ਸਾਬਤ ਹੁੰਦਾ ਹੈ ਕਿ ਮੋਦੀ ਸਰਕਾਰ ਹਰ ਫਰੰਟ ਉੱਤੇ ਫ਼ੇਲ੍ਹ ਸਾਬਤ ਹੋਈ ਹੈ।