ਸ੍ਰੀ ਫ਼ਤਿਹਗੜ੍ਹ ਸਾਹਿਬ: ਨਗਰ ਨਿਗਮ ਚੋਣਾਂ ਵਿੱਚ ਕਾਂਗਰਸ 7 ਨਗਰ ਨਿਗਮਾਂ ਵਿੱਚ ਜੇਤੂ ਰਹੀ ਹੈ। ਹਲਕਾ ਅਮਲੋਹ ਦੇ ਨਗਰ ਕੌਂਸਲ ਮੰਡੀ ਗੋਬਿੰਦਗੜ ਵਿੱਚ ਵੀ ਕਾਂਗਰਸ ਨੂੰ 19 ਸੀਟਾਂ 'ਤੇ ਜਿੱਤ ਪ੍ਰਾਪਤ ਹੋਈ। ਜਿੱਤ ਹਾਸਲ ਕਰਨ ਤੋਂ ਬਾਅਦ ਹਲਕਾ ਅਮਲੋਹ ਦੇ ਐਮਐਲਏ ਕਾਕਾ ਰਣਦੀਪ ਸਿੰਘ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਮੰਡੀ ਗੋਬਿੰਦਗੜ੍ਹ ਪਹੁੰਚੇ।
ਨਗਰ ਕੌਂਸਲ ਚੋਣਾਂ 'ਚ ਕਾਂਗਰਸ ਦੀ ਜਿੱਤ 2022 ਦੀ ਇੱਕ ਸ਼ੁਰੂਆਤ ਹੈ: ਰਣਦੀਪ ਸਿੰਘ - Municipal Council elections
ਹਲਕਾ ਅਮਲੋਹ ਦੇ ਨਗਰ ਕੌਂਸਲ ਮੰਡੀ ਗੋਬਿੰਦਗੜ ਵਿੱਚ ਵੀ ਕਾਂਗਰਸ ਨੂੰ 19 ਸੀਟਾਂ 'ਤੇ ਜਿੱਤ ਪ੍ਰਾਪਤ ਹੋਈ। ਜਿੱਤ ਹਾਸਲ ਕਰਨ ਤੋਂ ਬਾਅਦ ਹਲਕਾ ਅਮਲੋਹ ਦੇ ਐਮਐਲਏ ਕਾਕਾ ਰਣਦੀਪ ਸਿੰਘ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਮੰਡੀ ਗੋਬਿੰਦਗੜ੍ਹ ਪਹੁੰਚੇ।
ਫ਼ੋਟੋ
ਵਿਧਾਇਕ ਕਾਕਾ ਰਣਦੀਪ ਸਿੰਘ ਤੋਂ ਨਗਰ ਕੌਂਸਲ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਆਪ ਨੇ ਧੱਕੇਸ਼ਾਹੀ ਦੇ ਇਲਜ਼ਾਮ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਚੋਣਾਂ ਨਿਰਪੱਖ ਹੋਈਆਂ ਹਨ। ਇਹ ਸਾਰੇ ਦੋਸ਼ ਬੇਬੁਨਿਆਦ ਹਨ।
ਕਾਂਗਰਸ ਪਾਰਟੀ ਨੇ ਵਿਕਾਸ ਦੇ ਕੰਮ ਕੀਤੇ ਹਨ ਜਿਸ ਨੂੰ ਦੇਖਦੇ ਹੋਏ ਲੋਕਾਂ ਨੇ ਕਾਂਗਰਸ ਨੂੰ ਜਿਤਾਇਆ ਹੈ। ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਇਹ ਇੱਕ ਸ਼ੁਰੂਆਤ ਹੈ 2022 ਦੀ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਕਹਿਣੀ ਅਤੇ ਕਰਨੀ ਦੇ ਵਿੱਚ ਬਹੁਤ ਫ਼ਰਕ ਹੈ ਜਿਸਦਾ ਨਤੀਜਾ ਅੱਜ ਉਹ ਭੁਗਤ ਰਹੇ ਹਨ।