ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬ 'ਚ ਕੋਰੋਨਾ ਵਾਇਰਸ ਦੇ ਕੇਸਾਂ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਜ਼ਿਲ੍ਹਾ ਫਤਿਹਗੜ੍ਹ ਸਾਹਿਬ 'ਚ ਇੱਕ ਹੋਰ ਕੋਰੋਨਾ ਪੌਜ਼ੀਟਿਵ ਕੇਸ ਸਾਹਮਣੇ ਆਇਆ ਹੈ, ਜੋ ਕਿ ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਮੰਡੀ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ।
ਐਸ.ਡੀ.ਐੱਮ. ਅਮਲੋਹ ਆਨੰਦ ਸਾਗਰ ਨੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਦੇ ਨਿਊ ਸ਼ਾਂਤੀ ਨਗਰ ਨਾਲ ਸਬੰਧਿਤ ਜਿੱਥੇ ਇਹ ਪੌਜ਼ੀਟਿਵ ਕੇਸ ਪਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਸ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਨਗਰ ਨੂੰ ਸੈਨੇਟਾਈਜ਼ਰ ਅਤੇ ਸਪਰੇਅ ਵੀ ਕਰਵਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਵਿਅਕਤੀ 22 ਮਈ ਨੂੰ ਦਿੱਲੀ ਤੋਂ ਵਾਪਸ ਆਇਆ ਸੀ, ਜਿਸ ਨੂੰ ਸਿਹਤ ਵਿਭਾਗ ਵੱਲੋਂ ਕੁਆਰੰਟਾਈਨ ਕੀਤਾ ਹੋਇਆ ਸੀ।