ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਮਹਾਂਮਾਰੀ ਦਾ ਕਹਿਰ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਜੋ ਕਿ ਪੂਰੀ ਦੁਨੀਆ 'ਚ ਚਿੰਤਾ ਦਾ ਵਿਸ਼ਾ ਹੈ। ਸ੍ਰੀ ਫ਼ਤਿਹਗੜ੍ਹ ਸਾਹਿਬ 'ਚ 7 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਦੀ ਜਾਣਕਾਰੀ ਐਸਐਮਓ ਕੁਲਦੀਪ ਸਿੰਘ ਨੇ ਦਿੱਤੀ।
ਐਸ.ਐਮ.ਓ ਕੁਲਦੀਪ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸ੍ਰੀ ਹਜ਼ੂਰ ਸਾਹਿਬ ਤੋਂ 13 ਸ਼ਰਧਾਲੂਆਂ ਪਰਤੇ ਸਨ, ਜਿਨ੍ਹਾਂ ਵਿੱਚੋਂ 5 ਸ਼ਰਧਾਲੂਆਂ ਦੀ ਤੇ 2 ਕੰਬਾਈਨ ਵਰਕਰ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਹੈ। ਉਨ੍ਹਾਂ ਨੇ ਕਿਹਾ ਕਿ ਪੌਜ਼ੀਟਿਵ ਆਏ ਮਰੀਜ਼ਾਂ ਨੂੰ ਗਿਆਨ ਸਾਗਰ ਹਸਪਤਾਲ ਦੇ ਵਿੱਚ ਕੁਆਰੰਟੀਨ ਕਰ ਦਿੱਤਾ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਜਿਹੜੇ 7 ਮਰੀਜ਼ ਕੋਰੋਨਾ ਪੀੜਤ ਹਨ ਉਨ੍ਹਾਂ ਦੇ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਤਾਂ ਜੋ ਕੋਈ ਹੋਰ ਵਿਅਕਤੀ ਕੋਰੋਨਾ ਦੀ ਚਪੇਟ ਦੇ ਵਿੱਚ ਨਾ ਆ ਸਕੇ।
ਇਹ ਵੀ ਪੜ੍ਹੋ:ਵੇਅਰ ਹਾਊਸ ਕਣਕ ਦੀ ਨਹੀਂ ਕਰ ਰਹੇ ਅਪਲੋਡਿੰਗ, ਟਰੱਕ ਡਰਾਈਵਰ ਹੋ ਰਹੇ ਪ੍ਰੇਸ਼ਾਨ
ਕੁਲਦੀਪ ਸਿੰਘ ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਦੇ 3 ਪੌਜ਼ੀਟਿਵ ਮਰੀਜ਼ਾਂ ਨੂੰ ਲੁਧਿਆਣਾ ਦੇ ਹਸਪਤਾਲ ਦੇ ਵਿੱਚ ਦਾਖਲ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਜੋ ਔਰਤ ਪੌਜ਼ੀਟਿਵ ਆਈ ਸੀ ਉਨ੍ਹਾਂ ਦੀ ਰਿਪੋਰਟ ਨੈਗਟਿਵ ਆ ਚੁੱਕੀ ਹੈ। ਉਨ੍ਹਾਂ ਨੂੰ ਹੁਣ 21 ਦਿਨਾਂ ਦੇ ਲਈ ਇਕਾਂਤਵਾਸ ਕੀਤਾ ਗਿਆ ਹੈ।