ਪੰਜਾਬ

punjab

By

Published : Mar 30, 2020, 10:10 PM IST

ETV Bharat / state

ਕੋਰੋਨਾ ਵਾਇਰਸ: ਵਿਧਾਇਕ ਨਾਗਰਾ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ 1 ਲੱਖ ਰੁਪਏ ਕੀਤੇ ਭੇਟ

ਕੋਰੋਨਾ ਵਾਇਰਸ ਦੇਸ਼ ਹੀ ਨਹੀਂ ਪੂਰੀ ਦੁਨੀਆ ਲਈ ਆਫ਼ਤ ਬਣਿਆ ਹੋਇਆ ਹੈ। ਇਸ ਵਿਰੁੱਧ ਲੜਾਈ ਵਿੱਚ ਹਰ ਕੋਈ ਆਪਣਾ ਯੋਗਦਾਨ ਪਾ ਰਿਹਾ ਹੈ। ਇਸੇ ਤਰ੍ਹਾਂ ਦਾ ਹੀ ਉਪਰਾਲਾ ਫ਼ਤਿਹਗੜ੍ਹ ਸਾਹਿਬ ਤੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇੱਕ ਲੱਖ ਰੁਪਏ ਭੇਟ ਕਰ ਕੇ ਕੀਤਾ ਹੈ।

ਕੋਰੋਨਾ ਵਾਇਰਸ: ਵਿਧਾਇਕ ਨਾਗਰਾ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ 1 ਲੱਖ ਰੁਪਏ ਕੀਤੇ ਭੇਟ
ਕੋਰੋਨਾ ਵਾਇਰਸ: ਵਿਧਾਇਕ ਨਾਗਰਾ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ 1 ਲੱਖ ਰੁਪਏ ਕੀਤੇ ਭੇਟ

ਫ਼ਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਦੇਸ਼ ਹੀ ਨਹੀਂ ਪੂਰੀ ਦੁਨੀਆ ਲਈ ਆਫ਼ਤ ਬਣਿਆ ਹੋਇਆ ਹੈ। ਇਸ ਵਿਰੁੱਧ ਲੜਾਈ ਵਿੱਚ ਹਰ ਕੋਈ ਆਪਣਾ ਯੋਗਦਾਨ ਪਾ ਰਿਹਾ ਹੈ। ਇਸੇ ਤਰ੍ਹਾਂ ਦਾ ਹੀ ਉਪਰਾਲਾ ਫ਼ਤਿਹਗੜ੍ਹ ਸਾਹਿਬ ਤੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇੱਕ ਲੱਖ ਰੁਪਏ ਭੇਂਟ ਕਰ ਕੇ ਕੀਤਾ ਹੈ।

ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵਿਧਾਇਕ ਕੁਲਜੀਤ ਸਿੰਘ ਨਾਗਨਾ ਨੇ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੂੰ ਇੱਕ ਲੱਖ ਦਾ ਚੈੱਕ ਸੌਂਪਿਆ। ਵਿਧਾਇਕ ਨਾਗਰਾ ਨੇ ਇਹ ਰਕਮ ਲੋੜਵੰਦ ਲੋਕਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੇ ਜਾਣ ਵਾਲੇ ਰਾਸ਼ਨ ਲਈ ਭੇਂਟ ਕੀਤੀ ਗਈ।

ਇਸ ਮੌਕੇ ਉਨ੍ਹਾਂ ਸਾਰੀਆਂ ਸੰਸਥਾਵਾਂ ਨੂੰ ਅਪੀਲ ਕੀਤੀ ਜੋ ਇਸ ਸੰਕਟ ਦੇ ਦੌਰ ਵਿੱਚ ਲੋੜਵੰਦ ਲੋਕਾਂ ਦੀ ਮਦਦ ਕਰਨ ਦੀਆਂ ਚਾਹਵਾਨ ਹਨ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਸੰਸਥਾਵਾਂ ਪ੍ਰਸ਼ਾਸਨ ਦੀਆਂ ਹਿਦਾਇਤਾਂ ਦਾ ਪਾਲਣ ਕਰਨ। ਇਸੇ ਨਾਲ ਹੀ ਉਨ੍ਹਾਂ ਸਮਾਜ ਸੇਵੀ ਲੋਕਾਂ ਨੂੰ ਵੱਧ ਤੋਂ ਵੱਧ ਲੋੜਵੰਦ ਲੋਕਾਂ ਦੀ ਮਦਦ ਕਰਨ ਦੀ ਵੀ ਅਪੀਲ ਕੀਤੀ।

ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਇਸ ਭਿਆਨਕ ਸਥਿਤੀ ਨਾਲ ਨਿਜਿਠੱਣ ਲਈ ਉਹ ਪ੍ਰਸ਼ਾਸਨ ਨਾਲ ਸਹਿਯੋਗ ਕਰਨ। ਉਨ੍ਹਾਂ ਆਮ ਲੋਕਾਂ ਨੂੰ ਘਰਾਂ ਵਿੱਚ ਹੀ ਰਹਿਣ ਦੀ ਅਪੀਲ ਕੀਤੀ ਹੈ।

ਵਰਨਣਯੋਗ ਹੈ ਕਿ ਵਿਧਾਇਕ ਨਾਗਰਾ ਇਸ ਤੋਂ ਪਹਿਲਾਂ ਵੀ ਕੋਰੋਨਾ ਵਾਇਰਸ ਨਾਲ ਲੜਾਈ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦੇ ਚੁੱਕੇ ਹਨ।

ਇਹ ਵੀ ਪੜ੍ਹੋ :ਨਾ ਗ਼ਰੀਬਾਂ ਨੂੰ ਰਾਸ਼ਨ ਮਿਲ ਰਿਹਾ ਹੈ ਤੇ ਨਾ ਸਰਪੰਚ ਦੀ ਸੁਣ ਰਿਹੈ ਪ੍ਰਸ਼ਾਸ਼ਨ

ABOUT THE AUTHOR

...view details