ਪੰਜਾਬ

punjab

ਫ਼ਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ 'ਚ ਕਰੋਨਾ ਵਾਇਰਸ ਦੇ ਮਰੀਜ਼ਾਂ ਲਈ ਬਣਾਇਆ ਗਿਆ ਸਪੈਸ਼ਲ ਵਾਰਡ

By

Published : Feb 5, 2020, 10:15 PM IST

ਕੋਰੋਨਾ ਵਾਇਰਸ ਨੂੰ ਲੈ ਕੇ ਹਰ ਪਾਸੇ ਡਰ ਫ਼ੈਲਿਆ ਹੋਇਆ ਹੈ। ਇਸੇ ਨੂੰ ਲੈ ਕੇ ਸਰਕਾਰਾਂ ਪੁਖ਼ਤਾ ਪ੍ਰਬੰਧਾਂ ਪ੍ਰਤੀ ਡਟੀਆਂ ਹੋਈਆਂ ਹਨ। ਫ਼ਤਿਹਗੜ੍ਹ ਸਾਹਿਬ ਵਿਖੇ ਕੋਰੋਨਾ ਵਾਇਰਸ ਨੂੰ ਲੈ ਕੇ ਸਿਵਲ ਹਸਪਤਾਲ ਵਿੱਚ ਇੱਕ ਖ਼ਾਸ ਵਾਰਡ ਬਣਾਇਆ ਗਿਆ।

Corona Virus : special ward for patience in Fatehgarh Sahib Civil Hospital
ਫ਼ਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ 'ਚ ਕਰੋਨਾ ਵਾਇਰਸ ਦੇ ਮਰੀਜ਼ਾਂ ਲਈ ਬਣਾਇਆ ਗਿਐ ਸਪੈਸ਼ਲ ਵਾਰਡ

ਫ਼ਤਿਹਗੜ੍ਹ ਸਾਹਿਬ : ਚੀਨ ਵਿੱਚ ਕੋਰੋਨਾ ਵਾਇਰਸ ਦੇ ਨਾਲ ਮਰਨ ਵਾਲਿਆਂ ਦੀ ਸੰਖਿਆ ਵਿੱਚ ਦਿਨ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ। ਜਿਸ ਤੋਂ ਬਾਅਦ ਕਈ ਦੇਸ਼ਾਂ ਵਿੱਚ ਇਸ ਵਾਇਰਸ ਦੇ ਫੈਲਣ ਦਾ ਖ਼ਤਰਾ ਬਣਿਆ ਹੋਇਆ। ਉੱਥੇ ਹੀ ਭਾਰਤ ਵਿੱਚ ਵੀ ਇਸ ਨੂੰ ਲੈ ਕੇ ਚੌਂਕਸੀ ਵਰਤੀ ਜਾ ਰਹੀ ਹੈ ਪਰ ਇਸ ਦੇ ਨਾਲ ਹੀ ਅਫਵਾਹਾਂ ਦਾ ਬਾਜ਼ਾਰ ਵੀ ਕਾਫੀ ਗਰਮ ਹੈ। ਜਿਸ ਦੇ ਚੱਲਦੇ ਪੰਜਾਬ ਵਿੱਚ ਇਸ ਵਾਇਰਸ ਦੇ ਫੈਲਣ ਦੀਆਂ ਅਫਵਾਹਾਂ ਸਾਹਮਣੇ ਆਈਆਂ ਸੀ ਜਿਸ ਕਾਰਨ ਪੰਜਾਬ ਦਾ ਸਿਹਤ ਵਿਭਾਗ ਇਸ ਨੂੰ ਕਿਸੇ ਵੀ ਤਰ੍ਹਾਂ ਹਲਕੇ ਵਿੱਚ ਲੈਣ ਦੇ ਮੂਡ ਵਿਚ ਨਹੀਂ ਹੈ।

ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿੱਚ ਸਿਹਤ ਵਿਭਾਗ ਦੇ ਵੱਲੋਂ ਸਿਵਲ ਹਸਪਤਾਲ ਦੇ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੇ ਲਈ ਇੱਕ ਸਪੈਸ਼ਲ ਵਾਰਡ ਬਣਾਇਆ ਗਿਆ ਹੈ ਜਿਸ ਵਿੱਚ ਮਰੀਜ਼ਾਂ ਦੇ ਲਈ ਸਭ ਇੰਤਜ਼ਾਮ ਪੂਰੇ ਕੀਤੇ ਗਏ ਹਨ।

ਵੇਖੋ ਵੀਡੀਓ।

ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੇ ਵਿੱਚ ਮੌਜੂਦ ਡਾ ਰਜਨੀਸ਼ ਕੁਮਾਰ ਨੇ ਇਸ ਨੂੰ ਲੈ ਕੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਕਰੋਨਾ ਵਾਇਰਸ ਦੇ ਲੱਛਣ ਬਾਰੇ ਲੋਕਾਂ ਨੂੰ ਪਤਾ ਹੋਣਾ ਚਾਹੀਦਾ ਹੈ। ਜਿਵੇਂ - ਨਮੂਨੀਆ, ਜ਼ੁਕਾਮ, ਖਾਂਸੀ ਆਦਿ ਕੋਈ ਲੱਛਣ ਤੁਹਾਨੂੰ ਲੱਗਦੇ ਹਨ ਤਾਂ ਉਸ ਤੋਂ ਬਚਣ ਦੇ ਲਈ ਤੁਰੰਤ ਡਾਕਟਰ ਦੇ ਕੋਲ ਜਾਣਾ ਚਾਹੀਦਾ ਹੈ।

ਉੱਥੇ ਹੀ ਇਸ ਤੋਂ ਬਚਣ ਲਈ ਸਾਰਿਆਂ ਨੂੰ ਮਾਸਕ ਦਾ ਪ੍ਰਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਫਲੂ ਕਾਰਨਰ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਫਿਲਹਾਲ ਉਨ੍ਹਾਂ ਕੋਲ ਅਜੇ ਤੱਕ ਕੋਈ ਕਰੋਨਾ ਵਾਇਰਸ ਦਾ ਮਰੀਜ਼ ਨਹੀਂ ਆਇਆ।

ABOUT THE AUTHOR

...view details