ਫ਼ਤਹਿਗੜ੍ਹ ਸਾਹਿਬ :ਮੰਡੀ ਗੋਬਿੰਦਗੜ੍ਹ ਵਿੱਚ ਪੈਂਦੀ ਦੇਸ਼ ਭਗਤ ਯੂਨੀਵਰਸਿਟੀ ਦੇ ਨਰਸਿੰਗ ਦੇ ਕੁੱਝ ਵਿਦਿਆਰਥੀਆਂ ਦੇ ਵੱਲੋਂ ਐੱਸਡੀਐੱਮ ਅਮਲੋਹ ਨੂੰ ਨਰਸਿੰਗ ਦੇ ਸਾਰੇ ਵਿਦਿਆਰਥੀਆਂ ਨੂੰ ਮਾਈਗ੍ਰੇਸ਼ਨ ਨਾ ਕਰਨ ਅਤੇ ਯੂਨੀਵਰਸਿਟੀ ਲਗਾਉਣ ਦੇ ਲਈ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਦੇ ਵਿੱਚ ਵਿਦਿਆਰਥੀ ਮੌਜੂਦ ਰਹੇ। ਉੱਥੇ ਹੀ ਇਸ ਮੌਕੇ ਐੱਸਡੀਐੱਮ ਗੁਰਵਿੰਦਰ ਸਿੰਘ ਜੌਹਲ ਨੇ ਕਿਹਾ ਕਿ ਉਹ ਮਾਮਲਾ ਸਰਕਾਰ ਦੇ ਧਿਆਨ ਵਿੱਚ ਲਿਆਉਣਗੇ।
ਰੋਸ ਪ੍ਰਦਰਸ਼ਨ ਕੀਤਾ :ਇਸ ਮੌਕੇ ਗੱਲਬਾਤ ਕਰਦੇ ਹੋਏ ਨਰਸਿੰਗ ਦੇ ਵਿਦਿਆਰਥੀਆਂ ਦਾ ਕਹਿਣਾ ਸੀ ਕਿ ਬੀਤੇ ਦਿਨੀ ਨਰਸਿੰਗ ਦੇ ਕੁੱਝ ਵਿਦਿਆਰਥੀਆਂ ਦੇ ਵੱਲੋਂ ਯੂਨੀਵਰਸਿਟੀ ਦੇ ਵਿੱਚ ਕਿਸੇ ਗੱਲ ਨੂੰ ਲੈਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਮਾਹੌਲ ਨੂੰ ਦੇਖਦੇ ਹੋਏ ਯੂਨੀਅਨਸਿਟੀ ਨੂੰ ਬੰਦ ਕਰਕੇ ਆਨਲਾਈਨ ਕਲਾਸਾਂ ਲਗਾਈਆਂ ਜਾ ਰਹੀਆਂ। ਇਸ ਨਾਲ ਉਹਨਾਂ ਦੀ ਪੜ੍ਹਾਈ ਖ਼ਰਾਬ ਹੁੰਦੀ ਹੈ। ਉੱਥੇ ਹੀ ਵਿਦਿਆਰਥੀਆਂ ਨੇ ਕਿਹਾ ਕਿ ਨਰਸਿੰਗ ਦੇ ਸਾਰੇ ਬੱਚਿਆ ਨੂੰ ਮਾਈਗ੍ਰੇਸ਼ਨ ਕੀਤਾ ਜਾ ਰਿਹਾ ਹੈ ਜੋ ਕਿ ਗਲਤ ਹੈ। ਉਹਨਾਂ ਦੀ ਪੜਾਈ ਇਥੇ ਵਧੀਆ ਚੱਲ ਰਹੀ ਹੈ। ਇਸ ਕਰਕੇ ਉਹ ਮਾਈਗ੍ਰੇਸ਼ਨ ਨਹੀਂ ਚਾਹੁੰਦੇ।