ਪੰਜਾਬ

punjab

ETV Bharat / state

ਸ਼ਹੀਦੀ ਜੋੜ ਮੇਲ ਲਈ 2500 ਪੁਲਿਸ ਕਰਮਚਾਰੀ ਅਤੇ 200 ਸੀਸੀਟੀਵੀ ਕੈਮਰੇ ਰੱਖਣਗੇ ਲੋਕਾਂ 'ਤੇ ਨਜ਼ਰ

ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੇ ਮੱਦੇਮਜ਼ਰ ਡੀਸੀ ਅਤੇ ਐਸਐਸਪੀ ਫ਼ਤਿਹਗੜ੍ਹ ਸਾਹਿਬ ਵੱਲੋਂ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਫ਼ੋਟੋ
ਫ਼ੋਟੋ

By

Published : Dec 26, 2019, 1:32 PM IST

ਸ੍ਰੀ ਫ਼ਤਿਹਗੜ੍ਹ ਸਾਹਿਬ: ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ 26 ਤੋਂ 28 ਦਸੰਬਰ ਤੱਕ ਸ਼ਹੀਦੀ ਸਭਾ ਦੀਆਂ ਤਿਆਰੀਆਂ ਜੋਰਾਂ 'ਤੇ ਹਨ। ਇਸ ਦੇ ਮੱਦੇਨਜ਼ਰ ਡੀਸੀ ਅਤੇ ਐਸਐਸਪੀ ਫ਼ਤਿਹਗੜ੍ਹ ਸਾਹਿਬ ਵੱਲੋਂ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਉਨ੍ਹਾਂ ਦੱਸਿਆ ਕਿ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਲੱਖਾਂ ਵਿੱਚ ਸੰਗਤ ਸ੍ਰੀ ਫਤਿਹਗੜ੍ਹ ਸਾਹਿਬ ਨਤਮਸਤਕ ਹੋਣ ਲਈ ਪਹੁੰਚ ਰਹੀ ਹੈ। ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਆਉਣ ਵਾਲੀ ਸੰਗਤ ਦੀ ਸੁਰੱਖਿਆ ਦੇ ਮੱਦੇਨਜ਼ਰ ਕਰੀਬ ਦੋ ਹਜ਼ਾਰ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਅਤੇ ਚੱਪੇ-ਚੱਪੇ 'ਤੇ ਨਜ਼ਰ ਰੱਖਣ ਲਈ 200 ਸੀਸੀਟੀਵੀ ਕੈਮਰੇ ਲਗਾਏ ਗਏ ਹਨ।

ਵੇਖੋ ਵੀਡੀਓ

ਇਹ ਵੀ ਪੜ੍ਹੋ: ਸ਼ਹੀਦ-ਏ-ਅਜ਼ਾਮ ਊਧਮ ਸਿੰਘ: ਕਈ ਉੱਘੀਆਂ ਹਸਤੀਆਂ ਨੇ ਦਿੱਤੀ ਸਲਾਮੀ

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਵਾਰ ਸ਼ਹੀਦੀ ਸਭਾ ਮੌਕੇ 22 ਤੋਂ 25 ਲੱਖ ਸ਼ਰਧਾਲੂਆਂ ਦੇ ਨਤਮਸਤਕ ਹੋਣ ਲਈ ਪਹੁੰਚਣ ਦੀ ਉਮੀਦ ਹੈ। ਉੱਥੇ ਹੀ ਖਾਸ ਤੌਰ ਤੇ ਪ੍ਰਸ਼ਾਸਨ ਵੱਲੋਂ ਬਜ਼ੁਰਗਾਂ, ਮਹਿਲਾਵਾਂ, ਹੈਂਡੀਕੈਪਟ ਅਤੇ ਬੱਚਿਆਂ ਦੀ ਸਹੂਲਤ ਲਈ ਈ-ਰਿਕਸ਼ਾ ਉਪਲੱਬਧ ਕਰਵਾਏ ਗਏ ਹਨ।

ABOUT THE AUTHOR

...view details