ਬਲੈਕ ਫੰਗਸ (Black fungus) ਨਾਲ 2 ਮਰੀਜ਼ਾਂ ਦੀ ਮੌਤ - ਬਲੈਕ ਫੰਗਸ
ਪੰਜਾਬ ਦੇ ਵਿੱਚ ਕੋਰੋਨਾ ਦੀ ਦੂਸਰੀ ਲਹਿਰ ਤੋਂ ਹੁਣ ਬਲੈਕ ਫੰਗਸ ਦੇ ਮਾਮਲੇ ਸਾਹਮਣੇ ਆਉਣ ਲਗੇ ਹਨ। ਅੱਜ ਆਈ ਇੱਕ ਰਿਪੋਰਟ ਅਨੁਸਾਰ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਚਾਰ ਬਲੈਕ ਫੰਗਸ ਦੇ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚੋਂ 2 ਮਰੀਜ਼ਾਂ ਦੀ ਮੌਤ ਵੀ ਹੋ ਗਈ।
ਸ੍ਰੀ ਫ਼ਤਹਿਗੜ੍ਹ ਸਾਹਿਬ:ਪੰਜਾਬ ਦੇ ਵਿੱਚ ਕੋਰੋਨਾ ਦੀ ਦੂਸਰੀ ਲਹਿਰ ਤੋਂ ਹੁਣ ਬਲੈਕ ਫੰਗਸ ਦੇ ਮਾਮਲੇ ਸਾਹਮਣੇ ਆਉਣ ਲਗੇ ਹਨ। ਅੱਜ ਆਈ ਇੱਕ ਰਿਪੋਰਟ ਅਨੁਸਾਰ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਚਾਰ ਬਲੈਕ ਫੰਗਸ ਦੇ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚੋਂ 2 ਮਰੀਜ਼ਾਂ ਦੀ ਮੌਤ ਵੀ ਹੋ ਗਈ। ਇਨ੍ਹਾਂ ਵਿੱਚੋਂ ਇੱਕ ਮਰੀਜ਼ ਅਮਲੋਹ ਤੇ ਇਕ ਮੰਡੀ ਗੋਬਿੰਦਗੜ੍ਹ ਦੇ ਰਹਿਣ ਵਾਲੇ ਸਨ। ਉਥੇ ਹੀ 2 ਹੋਰ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਮਹਿੰਦਰ ਸਿੰਘ ਨੇ ਕਿਹਾ 2 ਮਰੀਜ਼ਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਇਲਾਜ ਲਈ ਰੈਫਰ ਕੀਤਾ ਜਾਵੇਗਾ। ਬਲੈਕ ਫੰਗਸ ਦੇ ਨਾਲ ਸਰੀਰ ਦੇ ਇੱਕ ਸੋਜ ਆ ਜਾਂਦੀ ਤੇ ਇਸ ਦਾ ਅਸਰ ਅੱਖਾਂ ‘ਤੇ ਵੀ ਪੈਂਦਾ ਹੈ