ਸ੍ਰੀ ਫ਼ਤਿਹਗੜ੍ਹ ਸਾਹਿਬ: ਐਤਵਾਰ ਨੂੰ ਸਟੀਲ ਸਿਟੀ ਮੰਡੀ ਗੋਬਿੰਦਗੜ ਦੀ ਦੇਸ਼ ਭਗਤ ਯੂਨਿਵਰਸਟੀ ਵਿੱਚ ਸਲਾਨਾ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ। ਇਸ ਵਿੱਚ ਯੂਨੀਵਰਸਿਟੀ ਦੇ ਚਾਂਸਲਰ ਜੋਰਾ ਸਿੰਘ ਨੇ 600 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ। ਇਸ ਸਮਾਰੋਹ ਦੌਰਾਨ ਵਿਦਿਆਰਥੀਆਂ ਨੇ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ਗਏ , ਉਥੇ ਹੀ ਚਾਂਸਲਰ ਜੋਰਾ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਦੇਸ਼ ਭਗਤ ਯੂਨੀਵਰਸਿਟੀ 'ਚ 600 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਸਟੀਲ ਸਿਟੀ ਮੰਡੀ ਗੋਬਿੰਦਗੜ ਦੀ ਦੇਸ਼ ਭਗਤ ਯੂਨਿਵਰਸਟੀ ਵਿੱਚ ਸਲਾਨਾ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ। ਇਸ ਵਿੱਚ ਯੂਨੀਵਰਸਿਟੀ ਦੇ ਚਾਂਸਲਰ ਜੋਰਾ ਸਿੰਘ ਨੇ 600 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ।
ਡਿਗਰੀ ਵੰਡ ਸਮਾਰੋਹ ਦੌਰਾਨ ਵਿਦਿਆਰਥੀ ਬਹੁਤ ਖੁਸ਼ ਨਜ਼ਰ ਆਏ। ਜਿਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਡਿਗਰੀ ਹਾਸਲ ਕਰ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਅਤੇ ਯੂਨੀਵਰਸਿਟੀ ਵਿੱਚ ਉਨ੍ਹਾਂ ਦਾ ਤਜਰਬਾ ਬਹੁਤ ਚੰਗਾ ਰਿਹਾ ਹੈ। ਉਥੇ ਹੀ ਜੰਮੂ ਕਸ਼ਮੀਰ ਤੋਂ ਆਏ ਵਿਦਿਆਰਥੀਆਂ ਨੇ ਕਿਹਾ ਕਿ ਪੰਜਾਬ ਵਿੱਚ ਆ ਕੇ ਉਨ੍ਹਾਂ ਨੂੰ ਬਹੁਤ ਵਧੀਆ ਲੱਗਿਆ ਹੈ।
ਦੇਸ਼ ਭਗਤ ਯੂਨਿਵਰਸਟੀ ਦੇ ਚਾਂਸਲਰ ਜੋਰਾ ਸਿੰਘ ਅਤੇ ਵਾਇਸ ਚਾਂਸਲਰ ਤੇਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਵੱਖ-ਵੱਖ ਕੋਰਸ ਕਰਨ ਵਾਲੇ 600 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ ਹਨ।