ਸ੍ਰੀ ਫਤਿਹਗੜ ਸਾਹਿਬ :ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਧਰਨਾ ਦੇ ਰਹੇ ਹਨ। ਦਿੱਲੀ ਵਿਖੇ ਮੋਰਚਾ ਸੰਭਾਲੀ ਬੈਠੇ ਕਿਸਾਨਾਂ ਅਤੇ ਹੋਰਨਾਂ ਨੌਜਵਾਨਾਂ ਉੱਤੇ ਹਮਲੇ ਦੀ ਨਿੰਦਾ ਕਰਦਿਆਂ ਪੰਜਾਬ ਅੰਦਰ ਸ਼ਿਕਾਇਤਾਂ ਦੇ ਕੇ ਹਮਲਾਵਰਾਂ ਖ਼ਿਲਾਫ ਕਾਰਵਾਈ ਦੀ ਮੰਗ ਨੇ ਜ਼ੋਰ ਫੜ ਲਿਆ ਹੈ। ਇਸੇ ਕੜੀ ਅਧੀਨ ਪੁਲਿਸ ਜ਼ਿਲ੍ਹਾ ਮੁੱਖੀ ਅਮਨੀਤ ਕੌਂਡਲ ਨੂੰ ਸ਼ਿਕਾਇਤ ਦੇ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ਼ ਕਰਨ ਦੀ ਮੰਗ ਕੀਤੀ ਗਈ।
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਤੇ ਮੁਕੱਦਮਾ ਦਰਜ ਕਰਨ ਦੀ ਮੰਗ - farm laws
ਦਿੱਲੀ ਵਿਖੇ ਕਿਸਾਨਾਂ ਅਤੇ ਹੋਰਾਂ ਨੌਜਵਾਨਾਂ ਉੱਤੇ ਹੋਏ ਹਮਲੇ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵੱਜੋਂ ਪੁਲਿਸ ਜ਼ਿਲ੍ਹਾ ਮੁੱਖੀ ਅਮਨੀਤ ਕੌਂਡਲ ਨੂੰ ਮੁਕੱਦਮਾ ਦਰਜ਼ ਕਰਨ ਦੀ ਮੰਗ ਕੀਤੀ ਗਈ।
ਵਫ਼ਦ ਦੀ ਅਗਵਾਈ ਕਰ ਰਹੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਦੱਸਿਆ ਕਿ ਸਿੰਘੂ ਬਾਰਡਰ ਉੱਪਰ ਲੰਗਰ ਵਰਤਾ ਰਹੇ ਇੱਕ ਸਿੱਖ ਨੌਜਵਾਨ ਉੱਤੇ ਹਮਲਾ ਕਰਕੇ ਕਕਾਰਾਂ ਦੀ ਬੇਅਦਬੀ ਕੀਤੀ ਗਈ। ਜਿਸ ਨਾਲ ਫਤਿਹਗੜ ਸਾਹਿਬ ਦੇ ਨੌਜਵਾਨ ਵਿਸ਼ਾਲਦੀਪ ਸਿੰਘ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਤਾਂ ਉਹਨਾਂ ਨੇ ਸ਼ਿਕਾਇਤ ਦਰਜ ਕਰਾਈ ਹੈ। ਉਹਨਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਅਜਿਹੀਆਂ ਘਟਨਾਵਾਂ ਦਾ ਸਖ਼ਤ ਨੋਟਿਸ ਲੈ ਕੇ ਡੀਜੀਪੀ ਨਾਲ ਗੱਲ ਕਰਕੇ ਮੁਕੱਦਮੇ ਦਰਜ਼ ਕੀਤੇ ਜਾਣ। ਵਿਸ਼ਾਲਦੀਪ ਸਿੰਘ ਨੇ ਕਿਹਾ ਕਿ ਜਦੋਂ ਉਸਨੇ ਸਿੰਘੂ ਬਾਰਡਰ ਉੇੱਤੇ ਹਮਲੇ ਦੀ ਵੀਡਿਓ ਦੇਖੀ ਤਾਂ ਉਸ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਲੱਗੀ।