ਪੰਜਾਬ

punjab

ETV Bharat / state

ਅਕਾਲੀ ਦਲ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ - ਸ਼੍ਰੋਮਣੀ ਅਕਾਲੀ ਦਲ ਫਤਿਹਗੜ ਸਾਹਿਬ

ਸ਼੍ਰੋਮਣੀ ਅਕਾਲੀ ਦਲ ਫਤਿਹਗੜ ਸਾਹਿਬ ਵੱਲੋਂ ਪੰਜਾਬ ਦੇ ਰਾਜਪਾਲ ਦੇ ਨਾਂ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਰਾਹੀਂ ਕਿਸਾਨਾਂ ਨੂੰ ਮੰਡੀਆਂ ਵਿੱਚ ਪੇਸ਼ ਆ ਰਹੀਆਂ ਗੰਭੀਰ ਮੁਸ਼ਕਲਾਂ ਨੂੰ ਦੂਰ ਕਰਨ ਦੇ ਮਨੋਰਥ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ ਦੀ ਅਗਵਾਈ ਵਿਚ ਮੰਗ ਪੱਤਰ ਦਿੱਤਾ ਗਿਆ ।

Demand letter to the Deputy Commissioner of the Governor of Punjab to address the problems of the farmers roaming in the mandis
Demand letter to the Deputy Commissioner of the Governor of Punjab to address the problems of the farmers roaming in the mandis

By

Published : Apr 24, 2021, 8:11 PM IST

ਫ਼ਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਫਤਿਹਗਡ਼੍ਹ ਸਾਹਿਬ ਵੱਲੋਂ ਪੰਜਾਬ ਦੇ ਰਾਜਪਾਲ ਦੇ ਨਾਂ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਰਾਹੀਂ ਕਿਸਾਨਾਂ ਨੂੰ ਮੰਡੀਆਂ ਵਿੱਚ ਪੇਸ਼ ਆ ਰਹੀਆਂ ਗੰਭੀਰ ਮੁਸ਼ਕਲਾਂ ਨੂੰ ਦੂਰ ਕਰਨ ਦੇ ਮਨੋਰਥ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ ਦੀ ਅਗਵਾਈ ਵਿਚ ਮੰਗ ਪੱਤਰ ਦਿੱਤਾ ਗਿਆ ।

Demand letter to the Deputy Commissioner of the Governor of Punjab to address the problems of the farmers roaming in the mandis
ਫ਼ਤਹਿਗੜ੍ਹ ਸਾਹਿਬ ਵਿਖੇ ਐੱਸ.ਡੀ.ਐੱਮ ਡਾ. ਸੰਜੀਵ ਕੁਮਾਰ ਨੂੰ ਸੌਂਪੇ ਗਏ ਮੰਗ ਪੱਤਰ ਵਿੱਚ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਵਿਚੋਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਦੀਦਾਰ ਸਿੰਘ ਭੱਟੀ ਤੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਅੱਜ ਕਿਸਾਨਾਂ ਨੂੰ ਆਪਣੇ ਪੁੱਤਾਂ ਵਾਂਗੂ ਪਾਲੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਪਿਛਲੇ ਕਈ ਕਈ ਦਿਨਾਂ ਤੋਂ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ। ਮੰਡੀਆਂ ਵਿਚ ਨਾ ਤਾਂ ਬਾਰਦਾਨਾਂ ਪਹੁੰਚ ਰਿਹਾ ਹੈ ਨਾ ਹੀ ਲਿਫਟਿੰਗ ਅਤੇ ਨਾ ਹੀ ਕਿਸਾਨਾਂ ਨੂੰ ਅਦਾਇਗੀ ਹੋ ਰਹੀ ਹੈ ।ਅਕਾਲੀ ਆਗੂਆਂ ਨੇ ਕਿਹਾ ਕਿ ਬਾਰਦਾਨੇ ਦੇ ਮਾਮਲੇ ਵਿੱਚ ਵੱਡੇ ਪੱਧਰ ਤੇ ਘਪਲੇਬਾਜ਼ੀ ਕੀਤੀ ਗਈ ਹੈ। ਜਿਸ ਸਬੰਧਿਤ ਮਹਿਕਮੇ ਦੇ ਮੰਤਰੀ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।

ABOUT THE AUTHOR

...view details