ਸ੍ਰੀ ਫਤਿਹਗੜ੍ਹ ਸਾਹਿਬ:ਛੇਵੇਂ ਪੇ ਕਮਿਸ਼ਨ ਦੇ ਵਿਰੋਧ ਵਿੱਚ ਵੱਖ-ਵੱਖ ਜੱਥੇਬੰਦੀਆਂ ਵੱਲੋਂ ਸਰਕਾਰ ਪ੍ਰਤੀ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ।ਉਥੇ ਹੀ ਪੰਜਾਬ ਯੂੁਟੀ ਮੁਲਾਜ਼ਮ ਪੈਨਸ਼ਨਰ ਸਾਂਝਾ ਫਰੰਟ ਦੇ ਵੱਲੋਂ ਸ੍ਰੀ ਫਤਿਹਗੜ੍ਹ਼੍ਹ ਸਾਹਿਬ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ (Protest) ਕੀਤਾ ਗਿਆ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੇ ਦਫ਼ਤਰ ਦੇ ਬਾਹਰ ਘੜੇ ਭੰਨ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਮੁਲਾਜ਼ਮ ਵੱਲੋਂ ਮੰਗਾਂ ਨੂੰ ਲੈ ਕੇ ਘੜਾ ਭੰਨ ਪ੍ਰਦਰਸ਼ਨ
ਸ੍ਰੀ ਫਤਿਹਗੜ੍ਹ ਸਾਹਿਬ ਵਿਚ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਛੇਵੇਂ ਪੇ ਕਮਿਸ਼ਨ (Pay Commission) ਅਤੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਘੜਾ ਭੰਨ ਰੋਸ ਪ੍ਰਦਰਸ਼ਨ (Protest) ਕੀਤਾ ਗਿਆ।ਇਸ ਮੌਕੇ ਪੰਜਾਬ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।
ਮੁਲਾਜ਼ਮ ਵੱਲੋਂ ਮੰਗਾਂ ਨੂੰ ਲੈ ਕੇ ਘੜਾ ਭੰਨ ਪ੍ਰਦਰਸ਼ਨ
ਪੰਜਾਬ ਭਰ ਵਿਚ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਮੁਲਾਜ਼ਮਾਂ ਦਾ ਕਹਿਣਾ ਹੈ ਕਿ ਕੱਚੇ ਮੁਲਾਜ਼ਮ ਨੂੰ ਰੈਗੂਲਰ (Regular)ਕੀਤਾ ਜਾਵੇ ਅਤੇ ਪੈਨਸ਼ਨ ਸਕੀਮ ਨੂੰ ਲਾਗੂ ਕੀਤਾ ਜਾਵੇ।
ਇਹ ਵੀ ਪੜੋ:ਕੈਟ ਦੇ ਫੈਸਲੇ ਨੂੰ ਯੂਟੀ ਪ੍ਰਸ਼ਾਸਨ ਨੇ ਹਾਈਕੋਰਟ 'ਚ ਦਿੱਤੀ ਚਣੌਤੀ