ਪੰਜਾਬ

punjab

ETV Bharat / state

ਨਾਮਧਾਰੀ ਸੰਗਤ ਨੇ ਕੀਤਾ ਪ੍ਰਸਾਸ਼ਨ ਵਿਰੁੱਧ ਪ੍ਰਦਰਸ਼ਨ

ਨਾਮਧਾਰੀ ਮਾਤਾ ਚੰਦ ਕੌਰ ਜੀ ਦੇ ਕਤਲ ਨੂੰ ਚਾਰ ਸਾਲ ਬੀਤ ਚੁੱਕੇ ਹਨ, ਉਨ੍ਹਾਂ ਦੇ ਕਾਤਲਾਂ ਨੂੰ ਪੁਲਿਸ ਅਤੇ ਪ੍ਰਸਾਸ਼ਨ ਫ਼ੜਣ 'ਚ ਕਾਮਯਾਬੀ ਹਾਸਿਲ ਨਹੀਂ ਕਰ ਪਾਏ ਹਨ।

Namdhari Sangat news
ਫ਼ੋਟੋ

By

Published : Feb 10, 2020, 8:55 PM IST

ਫ਼ਤਿਹਗੜ੍ਹ ਸਾਹਿਬ : ਨਾਮਧਾਰੀ ਮਾਤਾ ਚੰਦ ਕੌਰ ਜੀ ਦੇ ਕਾਤਲਾਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਾ ਕਰਨ ਦੇ ਰੋਸ ਵਜੋਂ ਮਾਤਾ ਚੰਦ ਕੌਰ ਐਕਸ਼ਨ ਕਮੇਟੀ ਦੀ ਅਗਵਾਈ ਵਿੱਚ ਨਾਮਧਾਰੀ ਸੰਗਤ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਰੋਸ ਮਾਰਚ ਕੱਢਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਪ੍ਰਬੰਧਕੀ ਕੰਪਲੈਕਸ ਪਹੁੰਚ ਕੇ ਡਿਪਟੀ ਕਮਿਸ਼ਨਰ ਰਾਹੀਂ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਭੇਜਿਆ।

ਵੇਖੋ ਵੀਡੀਓ

ਰੋਸ ਪ੍ਰਦਰਸ਼ਨ ਕਰਦਿਆਂ ਮਾਤਾ ਚੰਦ ਕੌਰ ਐਕਸ਼ਨ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਲਗਭਗ 4 ਸਾਲ ਪਹਿਲਾਂ ਮਾਤਾ ਜੀ ਦਾ ਕਤਲ ਦਿਨ-ਦਿਹਾੜੇ ਬਹੁਤ ਹੀ ਸੋਚੀ-ਸਮਝੀ ਸਾਜਿਸ਼ ਅਧੀਨ ਭੈਣੀ ਸਾਹਿਬ ਦੇ ਅੰਦਰ ਕਰ ਦਿੱਤਾ ਗਿਆ ਸੀ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜਿੰਨੀਆਂ ਵੀ ਜਾਂਚ ਏਜੰਸੀਆਂ ਲੱਗੀਆਂ ਹਨ, ਭਾਵੇਂ ਉਹ ਪੰਜਾਬ ਪੁਲਿਸ, ਸਰਕਾਰ, ਸਿੱਟ ਅਤੇ ਸੀ.ਬੀ.ਆਈ ਹੋਵੇ ਇਨ੍ਹਾਂ ਵਿੱਚੋਂ ਕਿਸੇ ਨੇ ਵੀ ਮਾਤਾ ਜੀ ਦੇ ਕਾਤਲ ਲੱਭਣ ਵਿੱਚ ਸਫਲਤਾ ਹਾਸਲ ਨਹੀਂ ਕੀਤੀ ਹੈ। ਇਸੇ ਕਾਰਨ ਕਰਕੇ ਅੱਜ ਤੱਕ ਭੈਣੀ ਸਾਹਿਬ ਦੇ ਅੰਦਰੋਂ ਕਿਸੇ ਵੀ ਵਿਅਕਤੀ ਜਾਂ ਪ੍ਰਬੰਧਕ ਦੀ ਉਸ ਤਰ੍ਹਾਂ ਪੜਤਾਲ ਜਾਂ ਪੁੱਛਗਿੱਛ ਨਹੀਂ ਕੀਤੀ ਗਈ, ਜਿਸ ਤਰ੍ਹਾਂ ਆਮ ਮੁਲਜ਼ਮਾਂ ਦੀ ਕੀਤੀ ਜਾਂਦੀ ਹੈ।

ਪ੍ਰਦਰਸ਼ਨਕਾਰੀਆਂ ਨੇ ਇਹ ਵੀ ਕਿਹਾ ਕਿ ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਮਾਤਾ ਜੀ ਦੇ ਕਾਤਲਾਂ ਨੂੰ ਬਚਾਉਣ ਲਈ ਹੋ ਰਹੀ ਦੇਰੀ ਨਾਲ ਇਸ ਕੇਸ ਨੂੰ ਠੰਡੇ ਬਸਤੇ ਵਿੱਚ ਪਾਉਣ ਲਈ ਜਾਂਚ ਏਜੰਸੀਆਂ ਦਾ ਪੂਰਾ ਜ਼ੋਰ ਲੱਗਾ ਹੋਇਆ ਹੈ। ਨਾਮਧਾਰੀ ਸੰਗਤ ਦਾ ਕਹਿਣਾ ਹੈ ਕਿ ਉਦੋਂ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ ਜਦੋਂ ਤੱਕ ਕਾਤਲ ਨਹੀਂ ਫੜੇ ਜਾਣਗੇ।

ABOUT THE AUTHOR

...view details