ਡਿਪਟੀ ਕਮਿਸ਼ਨਰ ਵਿਭਾਗ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ - ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਐਸੋਸੀਏਸ਼ਨ
ਜ਼ਿਲ੍ਹਾ ਡਿਪਟੀ ਕਮਿਸ਼ਨਰ ਵਿਭਾਗ ਦੇ ਮੁਲਾਜ਼ਮਾਂ ਦੀ ਹੜਤਾਲ ਨੌਵੇਂ ਦਿਨ ਜਾਰੀ। ਮੁਲਾਜ਼ਮਾਂ ਨੇ ਕੈਪਟਨ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ। ਆਪਣੀਆਂ ਮੰਗਾ ਨੂੰ ਲੈ ਕਰ ਰਹੇ ਹਨ ਰੋਸ ਪ੍ਰਦਰਸ਼ਨ।
ਫ਼ਤਿਹਗੜ੍ਹ ਸਾਹਿਬ: ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਐਸੋਸੀਏਸ਼ਨ ਦੀ ਅਗਵਾਈ ਹੇਠ ਜ਼ਿਲ੍ਹਾ ਡਿਪਟੀ ਕਮਿਸ਼ਨਰ ਵਿਭਾਗ ਦੇ ਮੁਲਾਜ਼ਮਾਂ ਦੀ ਹੜਤਾਲ ਦਾ ਅੱਜ 9ਵਾਂ ਦਿਨ ਹੈ। ਪਾਰਕਿੰਗ ਵਾਲੀ ਥਾਂ 'ਤੇ ਬੈਠੇ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕਰ ਰਹੇ ਹਨ।
ਦਰਅਸਲ, ਪਿਛਲੇ ਕਾਫ਼ੀ ਸਮੇਂ ਤੋਂ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ ਹੈ। ਇਸ ਦੇ ਚੱਲਦਿਆਂ ਮੁਲਾਜ਼ਮ ਕਲਮ ਛੋੜ ਹੜਤਾਲ 'ਤੇ ਬੈਠੇ ਹੋਏ ਹਨ। ਇਸ ਦੌਰਾਨ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਕਾਫ਼ੀ ਸਮੇਂ ਤੋਂ ਮੰਗਾਂ ਨਹੀਂ ਪੂਰੀ ਕਰ ਰਹੀ ਹੈ। ਇਸ ਦੇ ਰੋਜ ਵਜੋਂ ਉਨ੍ਹਾਂ ਨੇ ਕਲਮ ਛੋੜ ਹੜਤਾਲ ਕਰ ਸਰਕਾਰ ਦਾ ਮੁਕੰਮਲ ਕੰਮ ਠੱਪ ਰੱਖਿਆ ਹੈ।