ਸ੍ਰੀ ਫ਼ਤਿਹਗੜ੍ਹ ਸਾਹਿਬ: ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਮਾਮਲੇ ਵਿੱਚ ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖਿਲਾਫ਼ ਵੱਖ-ਵੱਖ ਪਾਰਟੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਵਿਰੋਧੀ ਧਿਰਾਂ ਲਗਾਤਾਰ ਸਾਧੂ ਸਿੰਘ ਧਰਮਸੋਤ ਦੇ ਅਸਤੀਫੇ ਅਤੇ ਇਸ ਮਾਮਲੇ ਦੀ ਸੀ.ਬੀ.ਆਈ. ਤੋਂ ਜਾਂਚ ਦੀ ਮੰਗ ਕਰ ਰਹੀਆਂ ਹਨ।
'ਧਰਮਸੋਤ ਨੂੰ ਇਨਸਾਨੀਅਤ ਦੇ ਨਾਤੇ ਦੇ ਦੇਣਾ ਚਾਹੀਦੈ ਅਸਤੀਫਾ'
ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਮਾਮਲੇ ਵਿੱਚ ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਭਾਜਪਾ ਦੇ ਬਲਾਕ ਪ੍ਰਧਾਨ ਪੁਨਿਤ ਗੋਇਲ ਅਤੇ ਲੋਕ ਇਨਸਾਫ ਦੇ ਆਗੂ ਅਮਿਤ ਸੰਦਲ ਨੇ ਕਿਹਾ ਕਿ ਵਜ਼ੀਫੇ ਵਿੱਚ ਕੀਤਾ ਗਿਆ ਕਥਿਤ ਘੁਟਾਲਾ ਬਹੁਤ ਹੀ ਸ਼ਰਮਨਾਕ ਹੈ।
ਇਸ ਬਾਰੇ ਭਾਜਪਾ ਦੇ ਬਲਾਕ ਪ੍ਰਧਾਨ ਪੁਨਿਤ ਗੋਇਲ ਅਤੇ ਲੋਕ ਇਨਸਾਫ ਦੇ ਆਗੂ ਅਮਿਤ ਸੰਦਲ ਨੇ ਕਿਹਾ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਵਜ਼ੀਫੇ ਵਿੱਚ ਜੋ ਕਥਿਤ ਘੁਟਾਲਾ ਕੀਤਾ ਗਿਆ ਹੈ ਉਹ ਬਹੁਤ ਹੀ ਸ਼ਰਮਨਾਕ ਹੈ।
ਉਨ੍ਹਾਂ ਕਿਹਾ ਕਿ ਸਾਧੂ ਸਿੰਘ ਧਰਮਸੋਤ ਵੱਲੋਂ ਐਸ.ਸੀ. ਵਿਦਿਆਰਥੀਆਂ ਦਾ ਭਵਿੱਖ ਧੁੰਦਲਾ ਕੀਤਾ ਗਿਆ ਹੈ ਅਤੇ ਇਸ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਗ਼ਰੀਬ ਪਰਿਵਾਰ ਦੇ ਬੱਚਿਆਂ ਨੂੰ ਇਨਸਾਫ਼ ਮਿਲ ਸਕੇ। ਉੱਥੇ ਹੀ ਉਨ੍ਹਾਂ ਕਿਹਾ ਕਿ ਸਾਧੂ ਸਿੰਘ ਧਰਮਸੌਤ ਨੂੰ ਇਨਸਾਨੀਅਤ ਦੇ ਨਾਤੇ ਆਪ ਹੀ ਆਪਣੇ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।