ਪੰਜਾਬ

punjab

ETV Bharat / state

ਧਾਰਮਿਕ ਯਾਤਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਉਂਡੇਸ਼ਨ ਅਤੇ ਬੈਰਾਗੀ ਮਹਾ ਮੰਡਲ ਪੰਜਾਬ ਵਲੋਂ ਸ਼ੁਰੂ ਕੀਤੀ ਧਾਰਮਿਕ ਯਾਤਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ। ਇਸ ਯਾਤਰਾ ਨਾਲ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਕਿਸਾਨ ਦੇ ਨਾਮ ਸੰਦੇਸ਼ ਵੀ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।

ਤਸਵੀਰ
ਤਸਵੀਰ

By

Published : Mar 22, 2021, 2:25 PM IST

ਸ੍ਰੀ ਫਤਿਹਗੜ੍ਹ ਸਾਹਿਬ:ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਉਂਡੇਸ਼ਨ ਅਤੇ ਬੈਰਾਗੀ ਮਹਾ ਮੰਡਲ ਪੰਜਾਬ ਵਲੋਂ ਸ਼ੁਰੂ ਕੀਤੀ ਧਾਰਮਿਕ ਯਾਤਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ। ਇਸ ਯਾਤਰਾ ਨੂੰ ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਝੰਡੀ ਦੇ ਕੇ ਅਗਲੇ ਪੜਾਅ ਲਈ ਰਵਾਨਾ ਕੀਤਾ।

ਧਾਰਮਿਕ ਯਾਤਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ
ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਉਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਨੇ ਦੱਸਿਆ ਕਿ ਇਹ ਧਾਰਮਿਕ ਯਾਤਰਾ 16 ਮਾਰਚ ਨੂੰ ਮਹਾਨ ਯੋਧੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 351ਵੇਂ ਜਨਮ ਦਿਹਾੜੇ ਮੌਕੇ ਲੁਧਿਆਣਾ ਤੋਂ ਸ਼ੁਰੂ ਕੀਤੀ ਸੀ ਜੋ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਉਪਰੰਤ 20 ਮਾਰਚ ਨੂੰ ਗੁਰਦੁਆਰਾ ਰਕਾਬ ਗੰਜ ਦਿੱਲੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਅਸਥਾਨ ਮਹਿਰੋਲੀ ਦੇ ਦਰਸ਼ਨ ਕਰਨਗੇ ਇਸ ਤੋਂ ਬਾਅਦ ਯਾਤਰਾ 21 ਮਾਰਚ ਨੂੰ ਵਾਪਸ ਬਾਬਾ ਬੰਦਾ ਸਿੰਘ ਬਹਾਦਰ ਭਵਨ ਲੁਧਿਆਣਾ ਪਹੁੰਚੇਗੀ।

ਇਹ ਵੀ ਪੜੋ: ਰੈਸਟੋਰੈਂਟ ਮਾਲਕਾਂ ਨੇ ਸਰਕਾਰ ਅੱਗੇ ਲਗਾਈ ਗੁਹਾਰ, 11 ਜਾਂ 12 ਵਜੇ ਲੱਗੇ ਨਾਈਟ ਕਰਫਿਊ

ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਉਹ ਦਿੱਲੀ ਦੇ ਸਿੰਘੂ ਬਾਰਡਰ ’ਤੇ ਵੀ ਜਾਣਗੇ। ਇਸ ਯਾਤਰਾ ਨਾਲ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਕਿਸਾਨ ਦੇ ਨਾਮ ਸੰਦੇਸ਼ ਵੀ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਇਸ ਯਾਤਰਾ ’ਚ ਲੋਕ ਵੱਡੀ ਗਿਣਤੀ ਚ ਸ਼ਾਮਲ ਹੋ ਰਹੇ ਹਨ।

ABOUT THE AUTHOR

...view details