ਸ੍ਰੀ ਫਤਿਹਗੜ੍ਹ ਸਾਹਿਬ: ਬੀਤੇ ਦਿਨ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਦੋ ਬੇਅਦਬੀ ਦੇ ਮਾਮਲੇ ਸਾਹਮਣੇ ਆਏ ਸਨ। ਜਿਸ ਦੇ ਵਿੱਚ ਇੱਕ ਪਿੰਡ ਤਰਖਾਣ ਮਾਜਰਾ ਅਤੇ ਦੂਸਰਾ ਜੱਲ੍ਹਾ ਵਿੱਚ ਬੇਅਦਬੀ ਦਾ ਮਾਮਲਾ ਹੋਇਆ ਸੀ। ਜਿਸ ਦੇ ਬਾਅਦ ਸਿੱਖ ਸੰਗਤ ਦੇ ਵੱਲੋਂ ਜਾਂਚ ਦੇ ਲਈ ਦਿੱਲੀ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ ਗਿਆ ਸੀ। ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਅੱਜ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਪਿੰਡ ਤਰਖਾਣ ਮਾਜਰਾ ਦੇ ਗੁਰਦੁਆਰਾ ਸਾਹਿਬ ਵਿਖੇ ਜਾਇਜ਼ਾ ਲੈਣ ਦੇ ਲਈ ਪਹੁੰਚੇ।
ਇਸ ਮੌਕੇ ਗੱਲਬਾਤ ਕਰਦੇ ਹੋਏ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜੋ ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਵਿੱਚ ਬੇਅਦਬੀ ਦੀ ਘਟਨਾ ਹੋਈ ਹੈ ਬਹੁਤ ਹੀ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਨੇ ਮੰਗ ਕੀਤੀ ਕਿ ਫੜੇ ਗਏ ਵਿਅਕਤੀ ਨੂੰ ਮੌਤ ਦੀ ਸਜ਼ਾ ਮਿਲਣੀ ਚਾਹੀਦੀ ਹੈ।