ਫਤਿਹਗੜ੍ਹ ਸਾਹਿਬ:- ਜਿੱਥੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿੱਚ ਅਧਿਆਪਕਾਂ ਦੀ ਘਾਟ ਤੇ ਚੰਗੀਆਂ ਸਹੂਲਤਾਂ ਨਾ ਹੋਣ ਕਾਰਨ ਲੋਕ ਆਪਣੇ ਬੱਚਿਆਂ ਨੂੰ ਪ੍ਰਾਇਵੇਟ ਸਕੂਲਾਂ ਵਿੱਚ ਪੜ੍ਹਾ ਰਹੇ ਹਨ। ਉੱਥੇ ਪ੍ਰਾਇਵੇਟ ਸਕੂਲਾਂ ਨੂੰ ਮਾਤ ਪਾਉਂਦਾ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਮਨੈਲਾ ਦਾ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ Government Primary Smart School Village Manila ਜਿੱਥੇ ਕਿ ਬੱਚਿਆਂ ਨੂੰ ਸਮਾਰਟ ਸਕੂਲ ਵਿੱਚ ਦਾਖਲਾ ਲੈਣ ਲਈ ਪਹਿਲਾ ਟੈਸਟ ਦੇਣਾ ਪੈਂਦਾ ਹੈ। ਇਹ ਸਮਾਰਟ ਸਕੂਲ ਸਟੇਟ ਤੇ ਨੈਸ਼ਨਲ ਲੈਵਲ ਦੇ ਅਵਾਰਡ ਵੀ ਆਪਣੇ ਨਾ ਕਰਵਾ ਚੁੱਕਿਆ ਹੈ।
ਖਸਤਾ ਹਾਲਤ ਤੋਂ ਬਣਿਆ ਸਮਾਰਟ ਸਕੂਲ:-ਇਸ ਦੌਰਾਨ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਮਨੈਲਾ ਦੇ ਮੁੱਖ ਅਧਿਆਪਕ ਜਗਾਤਰ ਸਿੰਘ ਨੇ ਸਾਡੀ ਟੀਮ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਉਹ ਇੱਥੇ 2016 ਦੇ ਵਿੱਚ ਟਰਾਂਸਫਰ ਕਰਵਾਕੇ ਆਏ ਸਨ, ਜਦੋਂ ਉਹ ਆਏ ਸਨ ਤਾਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਮਨੈਲਾ ਦੀ ਇਮਾਰਤ ਖਸਤਾ ਹਾਲਤ ਵਿੱਚ ਸੀ। ਇਸ ਸਕੂਲ ਦੀ ਥਾਂ ਉੱਤੇ ਲੋਕ ਪਾਥੀਆਂ ਪੱਥਦੇ ਸਨ।
ਸਕੂਲ ਵਿੱਚ ਹਰ ਤਰ੍ਹਾਂ ਦੀ ਸਹੂਲਤ:-ਇਸ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਮਨੈਲਾ ਨੂੰ ਮਨਸੂਰਪੁਰ ਸਕੂਲ ਦੇ ਵਿੱਚ ਮਰਜ਼ ਕਰ ਦਿੱਤਾ ਗਿਆ ਸੀ, ਪਰ ਪਿੰਡ ਵਾਸੀਆਂ ਨੇ ਸਕੂਲ ਨੂੰ ਬੰਦ ਨਹੀਂ ਹੋਣ ਦਿੱਤਾ ਅਤੇ 2016 ਦੇ ਵਿੱਚ ਸਕੂਲ ਦੇ ਕਮਰੇ ਦਾ ਨੀਂਹ ਪੱਥਰ ਰੱਖਕੇ ਕੰਮ ਸ਼ੁਰੂ ਕੀਤਾ ਗਿਆ। ਜਿਸ ਤੋਂ ਬਾਅਦ ਅੱਜ ਇਸ ਸਕੂਲ ਵਿੱਚ ਹਰ ਤਰ੍ਹਾਂ ਦੀ ਸਹੂਲਤ ਹੈ।