ਪੰਜਾਬ

punjab

ETV Bharat / state

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ - ਜ਼ਿਲ੍ਹਾ ਪੱਧਰੀ ਮੁਕਾਬਲੇ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ਼੍ਹਾ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ 'ਚ ਜ਼ਿਲ੍ਹੇ ਦਾ ਕਰੀਬ 160 ਵਿਦਿਆਰਥੀਆਂ ਨੇ ਹਿੱਸਾ ਲਿਆ। ਜੇਤੂ ਵਿਦਿਆਰਥੀ ਮੋਹਾਲੀ 'ਚ ਹੋਣ ਵਾਲੇ ਰਾਜ ਪੱਧਰੀ ਮੁਕਾਬਲਿਆਂ 'ਚ ਹਿੱਸਾ ਲੈਣਗੇ।

ਜ਼ਿਲ੍ਹਾ ਪੱਧਰੀ ਮੁਕਾਬਲੇ
ਫ਼ੋਟੋ

By

Published : Nov 30, 2019, 6:24 PM IST

ਸ਼੍ਰੀ ਫ਼ਤਿਹਗੜ੍ਹ ਸਾਹਿਬ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ਼੍ਹਾ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ 'ਚ ਵਿਦਿਆਰਥੀਆਂ ਨੇ ਭਾਸ਼ਣ, ਚਿੱਤਰਕਲਾ, ਕਵਿਤਾ ਗਾਇਨ, ਬੋਲ ਲਿਖਤ, ਪਹਾੜੇ, ਆਮ ਗਿਆਨ ਅਤੇ ਸੁੰਦਰ ਲਿਕਾਈ ਮੁਕਾਬਲਿਆਂ 'ਚ ਵੱਧ ਚੜ ਕੇ ਹਿੱਸਾ ਲਿਆ ਗਿਆ।

ਵੇਖੋ ਵੀਡੀਓ

ਮੁੱਖ ਮਹਿਮਾਨ ਵੱਜੋਂ ਪਹੁੰਚੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਦਿਨੇਸ਼ ਕੁਮਾਰ ਨੇ ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਮੁਕਾਬਲੇ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਨਾਲ ਉਨ੍ਹਾਂ ਨੂੰ ਧਰਮ ਅਤੇ ਇਤਿਹਾਸ ਨਾਲ ਵੀ ਜੋੜਦੇ ਹਨ।

ਜ਼ਿਲ੍ਹਾ ਸਿੱਖਿਆ ਵਿਭਾਗ ਦੇ ਕੋਆਰਡੀਨੇਟਰ ਜਗਤਾਰ ਸਿੰਘ ਮਨੈਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ 'ਚ ਜ਼ਿਲ੍ਹੇ ਦੇ ਕਰੀਬ 160 ਵਿਦਿਆਰਥੀਆਂ ਨੇ ਹਿੱਸਾ ਲਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੁਕਾਬਲੇ 'ਚ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ ਅਤੇ ਜੇਤੂ ਵਿਦਿਆਰਥੀ ਸੋਹਾਲੀ 'ਚ ਹੋਣ ਵਾਲੇ ਰਾਜ ਪੱਧਰੀ ਮੁਕਾਬਲਿਆਂ 'ਚ ਵੀ ਹਿੱਸਾ ਲੈਣਗੇ।

ਇਹ ਵੀ ਪੜ੍ਹੋ - ਗੈਂਗਸਟਰ ਸੁਖਪ੍ਰੀਤ ਬੁੱਡਾ ਨੂੰ ਅਦਾਲਤ ਵਿੱਚ ਕੀਤਾ ਪੇਸ਼

ਜ਼ਿਕਰ-ਏ-ਖ਼ਾਸ ਹੈ ਕਿ ਇਹੋ ਜਿਹੇ ਮੁਕਾਬਲੇ ਜਿੱਥੇ ਵਿਦਿਆਰਥੀਆਂ ਨੂੰ ਪੜਾਈ ਨਾਲ ਜੋੜਦੇ ਹਨ ਉੱਥੇ ਹੀ ਉਨ੍ਹਾਂ ਦੀ ਕਲਾ ਅਤੇ ਹੁਨਰ ਨੂੰ ਵੀ ਨਿਖਾਰਦੇ ਹਨ।

ABOUT THE AUTHOR

...view details