ਫ਼ਤਿਹਗੜ੍ਹ ਸਾਹਿਬ: ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਸੰਗਤਾਂ ਵੱਲੋਂ ਸ਼ਰਧਾ ਭਾਵਨਾਂ ਨਾਲ ਮਨਾਇਆ ਗਿਆ । ਇਸ ਮੌਕੇ ਸੰਗਤਾਂ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਕੰਪਲੈਕਸ ਵਿੱਚ ਦੀਵੇ ਅਤੇ ਮੋਮਬੱਤੀਆਂ ਵੀ ਬਾਲੀਆਂ ਗਈਆਂ ।
ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਸੰਗਤਾਂ ਵੱਲੋਂ ਸ਼ਰਧਾ ਭਾਵਨਾਂ ਨਾਲ ਮਨਾਇਆ - fatehgarh sahib
ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਸੰਗਤਾਂ ਵੱਲੋਂ ਸ਼ਰਧਾ ਭਾਵਨਾਂ ਨਾਲ ਮਨਾਇਆ ਗਿਆ
ਫ਼ੋਟੋ
ਸੰਗਤਾਂ ਸਵੇਰ ਵੇਲੇਂ ਤੋਂ ਹੀ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਪਹੁੰਚਣੀਆਂ ਸ਼ੁਰੂ ਹੋ ਗਈਆਂ ਸਨ, ਤੇ ਦੇਰ ਰਾਤ ਤੱਕ ਇਸੇ ਤਰ੍ਹਾਂ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋਣਾ ਜਾਰੀ ਰਿਹਾ।
ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਨੱਥਾ ਸਿੰਘ ਨੇ ਦੱਸਿਆ ਕਿ ਬੰਦੀ ਛੋੜ ਦਿਵਸ ਨੂੰ ਸਮਰਪਿਤ ਮਨਾਏ ਜਾਣ ਵਾਲੇ ਤਿਉਹਾਰ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ।