ਸ੍ਰੀ ਫ਼ਤਿਹਗੜ੍ਹ ਸਾਹਿਬ: ਅਕਾਲੀ ਦਲ ਦੇ ਸਾਬਕਾ ਕੈਬਿਨੇਟ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਵੀਰਵਾਰ ਨੂੰ ਪਿੰਡ ਪੰਜੋਲੀ ਵਿੱਚ ਇੱਕ ਸਮਾਗਮ ਵਿੱਚ ਪੁੱਜੇ। ਇਸ ਦੌਰਾਨ ਜ਼ਿਲ੍ਹਾ ਕਾਂਗਰਸ ਨੂੰ ਉਸ ਸਮੇਂ ਬਹੁਤ ਝੱਟਕਾ ਲੱਗਾ ਜਦੋਂ ਮਲੂਕਾ ਦੀ ਹਾਜ਼ਰੀ ਵਿੱਚ ਮੌਜੂਦਾ ਗਰਾਮ ਪੰਚਾਇਤ ਦੇ ਕਾਂਗਰਸੀ ਮੈਂਬਰ ਮਨਪ੍ਰੀਤ ਸਿੰਘ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਇਸ ਮੋਕੇ ਮਲੂਕਾ ਨੇ ਕਿਹਾ ਕਿ ਕਾਂਗਰਸ ਨੂੰ ਛੱਡ ਕੇ ਜੋ ਲੋਕ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਹੇ ਉਹ ਕਿਸੇ ਲਾਲਚ ਵਿੱਚ ਨਹੀਂ ਸਗੋਂ ਕਾਂਗਰਸ ਦੀ ਘਟੀਆ ਕਾਰਗੁਜਾਰੀ ਤੋਂ ਦੁਖੀ ਹੋਕੇ ਕਾਂਗਰਸ ਤੋਂ ਕਿਨਾਰਾ ਕਰ ਰਹੇ ਹਨ। ਜੇਕਰ ਇਹੀ ਹਾਲ ਰਿਹਾ ਤਾਂ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਕਾਂਗਰਸ ਨੂੰ ਮੂੰਹ ਨਹੀਂ ਲਗਾਉਣਗੇ।
ਕਰਤਾਰਪੁਰ ਲਾਂਘੇ ਨੂੰ ਕਮਾਈ ਦਾ ਸਾਧਨ ਨਾ ਬਣਾਇਆ ਜਾਵੇ: ਮਲੂਕਾ
ਸਾਬਕਾ ਕੈਬਿਨੇਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਰਤਾਰਪੁਰ ਲਾਂਘੇ ਬਾਰੇ ਪਾਕਿਸਤਾਨ ਦੀਆਂ ਮੰਗਾਂ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਪਾਕਿਸਤਾਨ ਨੇ ਕਰਤਾਰਪੁਰ ਲਾਂਘਾ ਖੋਲਣ ਦੀ ਫਿਰਾਕ ਦਿਲੀ ਵਿਖਾਈ ਹੈ ਅਤੇ ਉਨ੍ਹਾਂ ਨੂੰ ਸ਼ਰਧਾਲੂਆਂ ਤੋਂ ਟਿਕਟ ਲੈਕੇ ਕਰਤਾਰਪੁਰ ਲਾਂਘੇ ਨੂੰ ਕਮਾਈ ਦਾ ਸਾਧਨ ਨਹੀਂ ਬਣਾਉਣਾ ਚਾਹੀਦਾ।
ਮਲੂਕਾ ਨੇ ਕਰਤਾਰਪੁਰ ਲਾਂਘੇ ਬਾਰੇ ਪਾਕਿਸਤਾਨ ਦੀਆਂ ਮੰਗਾਂ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਪਾਕਿਸਤਾਨ ਨੇ ਕਰਤਾਰਪੁਰ ਲਾਂਘਾ ਖੋਲਣ ਦੀ ਫਿਰਾਕ ਦਿਲੀ ਵਿਖਾਈ ਹੈ ਅਤੇ ਉਨ੍ਹਾਂ ਨੂੰ ਸ਼ਰਧਾਲੂਆਂ ਤੋਂ ਟਿਕਟ ਲੈਕੇ ਕਰਤਾਰਪੁਰ ਲਾਂਘੇ ਨੂੰ ਕਮਾਈ ਦਾ ਸਾਧਨ ਨਹੀਂ ਬਣਾਉਣਾ ਚਾਹੀਦਾ। ਜੇਕਰ ਉਹ ਭਾਰਤ ਦੇ ਨਾਲ ਦੋਸਤੀ ਵਧਾਉਣਾ ਚਾਹੁੰਦਾ ਹੈ ਤਾਂ ਕਰਤਾਰਪੁਰ ਲਾਂਘੇ ਨੂੰ ਕਮਾਈ ਸਾਧਨ ਨਾ ਬਣਾਏ।
ਮਲੂਕਾ ਨੇ ਰਾਜ ਵਿੱਚ ਵਧ ਰਹੀ ਅਵਾਰਾ ਪਸ਼ੁਆਂ ਦੀ ਗਿਣਤੀ ਅਤੇ ਇਸਦੀ ਵਜ੍ਹਾ ਨਾਲ ਹੋ ਰਹੇ ਹਾਦਸਿਆਂ ਵਿੱਚ ਮਾਰੇ ਜਾਣ ਵਾਲੇ ਲੋਕਾਂ 'ਤੇ ਦੁੱਖ ਜਤਾਇਆ। ਉਨ੍ਹਾਂ ਸਰਕਾਰ ਨੂੰ ਇਹ ਮਾਮਲਾ ਗੰਭੀਰ ਲੈਕੇ ਅਵਾਰਾ ਪਸ਼ੂਆਂ ਦੇ ਖੁਲ੍ਹੇਆਮ ਸੜਕਾਂ ਅਤੇ ਗਲੀਆਂ ਵਿੱਚ ਘੁੰਮਣ ਸਬੰਧੀ ਕਾਰਵਾਈ ਦੀ ਮੰਗ ਕੀਤੀ।