ਫ਼ਤਿਹਗੜ੍ਹ ਸਾਹਿਬ: ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤਾ ਹੈ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਮੌਜੂਦ ਰਹੇ।
ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਡਾ.ਅਮਰ ਸਿੰਘ ਨੇ ਭਰੀ ਨਾਮਜ਼ਦਗੀ - CM
ਲੋਕ ਸਭਾ ਚੋਣਾਂ ਨੂੰ ਲੈ ਕੇ ਲੋਕ ਸਭਾ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਅੱਜ ਵੱਖ-ਵੱਖ ਜ਼ਿਲ੍ਹਿਆਂ ਤੋਂ ਕਈ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।
ਡਾ.ਅਮਰ ਸਿੰਘ
ਦੱਸ ਦਈਏ, ਚੋਣ ਕਮਿਸ਼ਨ ਵਲੋਂ ਨਾਮਜ਼ਦਗੀ ਭਰਨ ਦੀ ਤਰੀਕ 22 ਤੋਂ 29 ਅਪ੍ਰੈਲ ਤਹਿ ਕੀਤੀ ਗਈ। ਇਸ ਤਹਿਤ ਲੋਕ ਸਭਾ ਹਲਕਿਆਂ ਦੇ ਉਮੀਦਵਾਰ ਨਾਮਜ਼ਦਗੀ ਪੱਤਰ ਦਾਖ਼ਲ ਕਰ ਰਹੇ ਹਨ।