ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬ ਵਿੱਚ ਨਸ਼ਾ ਕਿਸ ਕਦਰ ਆਪਣੇ ਪੈਰ ਪਸਾਰ ਚੁੱਕਿਆ ਹੈ ਇਸ ਗੱਲ ਦਾ ਅੰਦਾਜਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਹੁਣ ਵਿਦੇਸ਼ੀ ਤਸਕਰਾਂ ਨੇ ਵੀ ਪੰਜਾਬ ਵਿੱਚ ਨਸ਼ਾ ਸਪਲਾਈ ਸ਼ੁਰੂ ਕਰ ਦਿੱਤੀ ਹੈ। ਇਸ ਤਰ੍ਹਾਂ ਦੇ ਇੱਕ ਵਿਦੇਸ਼ੀ ਤਸਕਰ ਨੂੰ ਖੰਨਾ ਸਦਰ ਦੀ ਪੁਲਿਸ ਨੇ ਇੱਕ ਕਿਲੋਂ ਹੈਰੋਇਨ ਅਤੇ 5 ਗ੍ਰਾਮ ਕੋਕੀਨ ਸਮੇਤ ਫੜਨ ਦਾ ਦਾਅਵਾ ਕੀਤਾ ਹੈ।
ਪੰਜਾਬ ਵਿੱਚ ਨਸ਼ਾ ਤਸਕਰੀ ਕਰਦਾ ਵਿਦੇਸ਼ੀ ਕਾਬੂ - daily update
ਖੰਨਾ ਸਦਰ ਪੁਲਿਸ ਨੇ ਇੱਕ ਨਾਇਜੀਰਿਆ ਮੂਲ ਨਾਗਰਿਕ ਨੂੰ 1 ਕਿਲੋ ਹੈਰੋਇਨ 'ਤੇ 5 ਗ੍ਰਾਮ ਕੋਕੀਨ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਮੁਲਜ਼ਮ ਤੋਂ ਪੁੱਛਗਿਛ ਦੌਰਾਨ ਕਈ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਪੰਜਾਬ ਵਿੱਚ ਨਸ਼ਾ ਤਸਕਰੀ ਕਰਦਾ ਵਿਦੇਸ਼ੀ ਕਾਬੂ
ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਖੰਨਾ ਦੇ ਐੱਸਐੱਸਪੀ ਧਰੁਵ ਦਾਹਿਆ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਫੜਿਆ ਗਿਆ ਦੋਸ਼ੀ ਮੂਲ ਰੂਪ ਤੋਂ ਨਾਈਜੀਰਿਆ ਦਾ ਰਹਿਣ ਵਾਲਾ ਹੈ ਫ਼ਿਲਹਾਲ ਉਹ ਦਿੱਲੀ ਵਿੱਚ ਰਹਿ ਰਿਹਾ ਸੀ।
ਦੋਸ਼ੀ ਤੋਂ ਭਾਰੀ ਮਾਤਰਾ ਵਿੱਚ ਨਸ਼ਾ ਬਰਾਮਦ ਹੋਣ ਤੋਂ ਇਹੀ ਪਤਾ ਚੱਲਦਾ ਹੈ ਕਿ ਇਹ ਨਸ਼ੇ ਦੀ ਤਸਕਰੀ ਕਰਦਾ ਹੈ। ਦੋਸ਼ੀ ਨੂੰ ਇੱਕ ਨਾਕੇ ਦੇ ਦੌਰਾਨ ਉਸਦੀ ਕਾਰ ਦੀ ਤਲਾਸ਼ੀ ਲੈਣ ਉੱਤੇ ਪੁਲਿਸ ਨੇ ਫੜਿਆ ਹੈ।