ਸ੍ਰੀ ਫਤਿਹਗੜ੍ਹ ਸਾਹਿਬ: ਹਲਕਾ ਅਮਲੋਹ ਦੇ ਐਸਜੀਪੀਸੀ ਮੈਂਬਰ ਰਵਿੰਦਰ ਸਿੰਘ ਖ਼ਾਲਸਾ ਨੇ ਈਟੀਵੀ ਭਾਰਤ ਦੀ ਮੁਹਿੰਮ "ਲੰਗਰ ਦਵਾਈਆਂ ਦੇ ਵੀ ਲਾਈਏ" ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ 'ਤੇ ਸ੍ਰੀ ਫਤਿਹਗੜ੍ਹ ਸਾਹਿਬ 'ਚ ਲੱਗਣ ਵਾਲੇ ਲੰਗਰਾਂ ਦੇ ਨਾਲ ਨਾਲ ਦਵਾਈਆਂ ਦੇ ਲੰਗਰ ਵੀ ਲਗਾਏ ਜਾਣ।
ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕਰਦੇ ਕਿਹਾ ਕਿ ਸ੍ਰੀ ਫਤਿਹਗੜ੍ਹ ਸਾਹਿਬ ਦੇ ਵਿੱਚ ਲੱਗਣ ਵਾਲੇ ਲੰਗਰਾਂ ਦੇ ਨਾਲ ਨਾਲ ਮੁਫ਼ਤ ਦਵਾਈਆਂ ਦੇ ਲੰਗਰ ਵੀ ਲਗਾਏ ਜਾਣ ਤਾਂ ਜੋ ਲੋੜਵੰਦਾਂ ਦੀ ਮਦਦ ਹੋ ਸਕੇ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਵਿੱਚ 26, 27 ਅਤੇ 28 ਦਸੰਬਰ ਨੂੰ ਸ਼ਹੀਦੀ ਜੋੜ ਮੇਲ ਹੋਣ ਜਾ ਰਿਹਾ ਹੈ, ਜਿੱਥੇ ਕਈ ਲੱਖ ਦੀ ਤਦਾਦ ਵਿੱਚ ਦੇਸ਼ ਅਤੇ ਵਿਦੇਸ਼ ਤੋਂ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ।