ਪੰਜਾਬ

punjab

ETV Bharat / state

ਸਨਮਾਨ ਸਮਾਰੋਹ ਦੌਰਾਨ ਆਪ ਆਗੂਆਂ ਨੇ ਕੇਂਦਰ ਤੇ ਸੂਬਾ ਸਰਕਾਰ ਨੂੰ ਲਾਏ ਰਗੜੇ - ਦੇਸ਼ ਦਾ ਅੰਨਦਾਤਾ ਕਿਸਾਨ

ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਰਾਏ ਦੀ ਅਗਵਾਈ ਵਿਚ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਸਨਮਾਨ ਸਮਾਰੋਹ ਵਿਚ ਵਿਸ਼ੇਸ਼ ਤੌਰ ‘ਤੇ ਆਮ ਆਦਮੀ ਪਾਰਟੀ ਦੇ ਕੌਂਸਲਰ ਅਤੇ ਵਾਲੰਟੀਅਰ ਨੂੰ ਸਨਮਾਨਿਤ ਕੀਤਾ ਗਿਆ ।

ਸਨਮਾਨ ਸਮਾਰੋਹ ਦੌਰਾਨ ਆਪ ਆਗੂਆਂ ਨੇ ਕੇਂਦਰ ਤੇ ਸੂਬਾ ਸਰਕਾਰ ਨੂੰ ਲਾਏ ਰਗੜੇ
ਸਨਮਾਨ ਸਮਾਰੋਹ ਦੌਰਾਨ ਆਪ ਆਗੂਆਂ ਨੇ ਕੇਂਦਰ ਤੇ ਸੂਬਾ ਸਰਕਾਰ ਨੂੰ ਲਾਏ ਰਗੜੇ

By

Published : Jul 9, 2021, 5:57 PM IST

ਸ੍ਰੀ ਫਤਿਹਗੜ੍ਹ ਸਾਹਿਬ:ਇਸ ਮੌਕੇ ਆਪ ਆਗੂ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਵਲੰਟਰੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ ਜਿਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਸ਼ਲਾਘਾਯੋਗ ਕਾਰਜ ਕੀਤੇ ਗਏ ਹਨ ।

ਸਨਮਾਨ ਸਮਾਰੋਹ ਦੌਰਾਨ ਆਪ ਆਗੂਆਂ ਨੇ ਕੇਂਦਰ ਤੇ ਸੂਬਾ ਸਰਕਾਰ ਨੂੰ ਲਾਏ ਰਗੜੇ

ਇਸ ਦੌਰਾਨ ਆਪ ਆਗੂ ਵੱਲੋਂ ਸੂਬਾ ਦੀ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਤੇ ਵੀ ਜੰਮਕੇ ਸਿਆਸੀ ਨਿਸ਼ਾਨ ਸਾਧੇ ਗਏ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਵੱਲੋਂ ਦੇਸ਼ ਨੂੰ ਲੁੱਟਣ ਤੋਂ ਬਜਾਇ ਕੁਝ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿਚ ਵੇਚ ਦਿੱਤਾ ਹੈ ਜਿਸ ਦੀ ਉਹ ਨਿੰਦਾ ਕਰਦੇ ਹਨ। ਲਖਵੀਰ ਸਿੰਘ ਰਾਏ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨਲਾਇਕੀ ਕਾਰਨ ਦੇਸ਼ ਦਾ ਅੰਨਦਾਤਾ ਕਿਸਾਨ ਅੱਤ ਦੀ ਗਰਮੀ ਵਿੱਚ ਦਿੱਲੀ ਦੀਆਂ ਬਰੂਹਾਂ ਉੱਤੇ ਖੁੱਲ੍ਹੇ ਅਸਮਾਨ ਹੇਠਾਂ ਰਾਤਾਂ ਕੱਟਣ ਲਈ ਮਜਬੂਰ ਹੈ।

ਇਸ ਮੌਕੇ ਕੌਂਸਲਰ ਦੇ ਪਤੀ ਪ੍ਰਿਤਪਾਲ ਸਿੰਘ ਜੱਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਹਮੇਸ਼ਾਂ ਹੀ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ । ਉਨ੍ਹਾਂ ਕਿਹਾ ਕਿ ਲਖਵੀਰ ਸਿੰਘ ਰਾਏ ਵੱਲੋਂ ਜੋ ਉਨ੍ਹਾਂ ਦਾ ਸਨਮਾਨ ਕੀਤਾ ਹੈ ਤੇ ਉਹ ਹਮੇਸ਼ਾਂ ਪਾਰਟੀ ਦੀ ਮਜ਼ਬੂਤੀ ਲਈ ਕਾਰਜ ਕਰਦੇ ਰਹਿਣਗੇ । ਇਸ ਦੌਰਾਨ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬੇ ਵਿੱਚ ਸਰਕਾਰ ਬਣਨ ‘ਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਨਾਲ-ਨਾਲ ਮਹਿੰਗਾਈ ਨੂੰ ਵੀ ਠੱਲ੍ਹ ਪਾਈ ਜਾਵੇਗੀ।

ਇਹ ਵੀ ਪੜ੍ਹੋ: ਓਪੀ ਸੋਨੀ ਨੇ ਅੰਮ੍ਰਿਤਸਰ DC ਤੇ ਪੁਲਿਸ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ABOUT THE AUTHOR

...view details