ਪੰਜਾਬ

punjab

ETV Bharat / state

ਸਿੱਖ ਮੁਸਲਿਮ ਸਾਂਝਾ ਫਾਊਂਡੇਸ਼ਨ ਵੱਲੋਂ ਸ਼ਹੀਦਾਂ ਦੀ ਧਰਤੀ 'ਤੇ ਮਨਾਇਆ ਈਦ ਦਾ ਤਿਓਹਾਰ - ਹਾਅ ਦਾ ਨਾਅਰਾ

ਹਾਅ ਦਾ ਨਾਅਰਾ ਮਾਰਨ ਵਾਲੀ ਧਰਤੀ ਮਲੇਰਕੋਟਲਾ ਤੋਂ ਸਿੱਖ ਮੁਸਲਿਮ ਫਾਊਂਦੇਸ਼ਨ ਦੇ ਮੈਂਬਰਾਂ ਵਲੋਂ ਸ਼ਹੀਦਾਂ ਦੀ ਧਰਤੀ ਸ੍ਰੀ ਫ਼ਤਿਹਗੜ੍ਹ ਸਾਹਿਬ ਪਹੁੰਚ ਕੇ ਈਦ ਦਾ ਤਿਉਹਾਰ ਮਨਾਇਆ ਗਿਆ।

ਸਿੱਖ ਮੁਸਲਿਮ ਸਾਂਝਾ ਫਾਊਂਡੇਸ਼ਨ ਵੱਲੋਂ ਸ਼ਹੀਦਾਂ ਦੀ ਧਰਤੀ 'ਤੇ ਮਨਾਇਆ ਈਦ ਦਾ ਤਿਓਹਾਰ
ਸਿੱਖ ਮੁਸਲਿਮ ਸਾਂਝਾ ਫਾਊਂਡੇਸ਼ਨ ਵੱਲੋਂ ਸ਼ਹੀਦਾਂ ਦੀ ਧਰਤੀ 'ਤੇ ਮਨਾਇਆ ਈਦ ਦਾ ਤਿਓਹਾਰ

By

Published : May 14, 2021, 10:31 PM IST

ਸ੍ਰੀ ਫ਼ਤਿਹਗੜ੍ਹ ਸਾਹਿਬ: ਸਿੱਖ ਮੁਸਲਿਮ ਸਾਂਝਾ ਫਾਊਂਡੇਸ਼ਨ ਵੱਲੋਂ 'ਹਾਅ ਦਾ ਨਾਅਰਾ' ਧਰਤੀ ਮਲੇਰਕੋਟਲਾ ਤੋਂ ਸ਼ਹੀਦਾਂ ਦੀ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਆ ਕੇ ''ਈਦ ਉਲ ਫਿਤਰ'' ਦਾ ਤਿਓਹਾਰ ਮਨਾਇਆ ਗਿਆ। ਇਸ ਮੌਕੇ ਫਾਊਂਡੇਸ਼ਨ ਦੇ ਪ੍ਰਧਾਨ ਡਾ. ਨਸੀਰ ਅਖਤਰ ਵਲੋਂ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਪਹੁੰਚ ਕੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਅਤੇ ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਜਗਦੀਪ ਸਿੰਘ ਚੀਮਾ ਨਾਲ ਰਲ ਕੇ ਈਦ-ਉਲ-ਫਿਤਰ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ ।

ਸਿੱਖ ਮੁਸਲਿਮ ਸਾਂਝਾ ਫਾਊਂਡੇਸ਼ਨ ਵੱਲੋਂ ਸ਼ਹੀਦਾਂ ਦੀ ਧਰਤੀ 'ਤੇ ਮਨਾਇਆ ਈਦ ਦਾ ਤਿਓਹਾਰ

ਇਸ ਮੌਕੇ ਤੇ ਈਦ ਉਲ ਫਿਤਰ ਦੀਆਂ ਖੁਸ਼ੀਆਂ ਸਾਂਝੀਆਂ ਕਰਦਿਆਂ ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਕਿਹਾ ਕਿ ਸਿੱਖ ਮੁਸਲਿਮ ਸਾਂਝਾ ਫਾਊਂਡੇਸ਼ਨ ਦੇ ਪ੍ਰਧਾਨ ਡਾ. ਨਸੀਰ ਅਖਤਰ ਵਲੋਂ ਮਨੁੱਖਤਾ ਦੀ ਸੇਵਾ 'ਚ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾਂਦਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਡਾ. ਨਸੀਰ ਅਖਤਰ ਵੱਲੋਂ ਕਿਸਾਨੀ ਸੰਘਰਸ਼ 'ਚ ਸ਼ੁਰੂਆਤੀ ਸਮੇਂ ਤੋਂ ਹੀ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਲੰਗਰ ਲਗਾ ਕੇ ਮਨੁੱਖਤਾ ਦਾ ਪ੍ਰਤੀਕ ਬਣ ਕਾਰ ਸੇਵਾ 'ਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ।

ਇਸ ਮੌਕੇ ਬੋਲਦਿਆਂ ਡਾ. ਨਸੀਰ ਅਖਤਰ ਨੇ ਕਿਹਾ ਕਿ ਉਹ ਖਾਸ ਤੌਰ 'ਤੇ ਆਪਣੇ ਸਿੱਖ ਭਰਾਵਾਂ ਨਾਲ ਈਦ ਮੌਕੇ ਖੁਸ਼ੀ ਸਾਂਝੀ ਕਰਨ ਲਈ ਪਹੁੰਚੇ ਹਨ। ਉਨ੍ਹਾਂ ਜਿਥੇ ਈਦ ਨੂੰ ਲੈਕੇ ਵਧਾਈ ਦਿੱਤੀ, ਉਥੇ ਹੀ ਉਨ੍ਹਾਂ ਕਿਹਾ ਕਿ ਇਹ ਪਵਿੱਤਰ ਦਿਹਾੜੇ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ।

ਇਸ ਮੌਕੇ ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਸਿੱਖ ਅਤੇ ਮੁਸਲਿਮ ਭਾਈਚਾਰੇ ਦੀ ਆਪਸ 'ਚ ਬੜੀ ਡੂੰਘੀ ਸਾਂਝ ਹੈ। ਉਨ੍ਹਾਂ ਕਿਹਾ ਬੜੀ ਖੁਸ਼ੀ ਹੋਈ ਕਿ ਖਾਸ ਤੌਰ 'ਤੇ ਹਾਅ ਦਾ ਨਾਅਰਾ ਮਾਰਨ ਵਾਲੀ ਧਰਤੀ ਮਾਲੇਰਕੋਟਲਾ ਤੋਂ ਚੱਲ ਕੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਜੋ ਡਾ. ਨਸੀਰ ਅਖਤਰ 'ਈਦ ਉਲ ਫ਼ਿਤਰ' ਦੀਆਂ ਖ਼ੁਸ਼ੀਆਂ ਸਾਂਝੀਆਂ ਕਰਨ ਲਈ ਪਹੁੰਚੇ ਹਨ।

ਇਹ ਵੀ ਪੜ੍ਹੋ:ਜਾਣੋ ਕੀ ਹੈ ਨਵਾਂ ਜਿਲ੍ਹਾਂ ਬਣੇ ਮਾਲੇਰਕੋਟਲਾ ਦਾ ਇਤਿਹਾਸ

ABOUT THE AUTHOR

...view details