ਫ਼ਤਿਹਗੜ੍ਹ ਸਾਹਿਬ: ਮੰਡੀ ਗੋਬਿੰਦਗੜ੍ਹ ਦੇ ਸਥਾਨਕ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਗੁਰਦੁਆਰਾ ਸਾਹਿਬ 'ਚ ਧਾਰਮਿਕ ਸਮਾਗਮ ਕੀਤਾ ਗਿਆ।
ਇਸ ਮੌਕੇ ਗੁਰਦੁਆਰਾ ਹੈਡ ਗ੍ਰੰਥੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਪੂਰੇ ਵਿਸ਼ਵ ਭਰ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਤਿਗੁਰੂ ਦੀ ਕ੍ਰਿਪਾ ਨਾਲ ਮੰਡੀ ਗੋਬਿੰਦਗੜ੍ਹ 'ਚ ਵੀ ਪ੍ਰਕਾਸ਼ ਪੁਰਬ ਨੂੰ ਉਸੇ ਉਤਸ਼ਾਹ ਨਾਲ ਮਨਾਇਆ ਗਿਆ।
ਇਹ ਵੀ ਪੜ੍ਹੋ: ਕੇਂਦਰ ਸਰਕਾਰ ਨੇ ਜਾਰੀ ਕੀਤੀ ਸਜ਼ਾ ਮੁਆਫੀ ਵਾਲੇ ਸਿੱਖ ਕੈਦੀਆਂ ਦੀ ਰਿਪੋਰਟ
ਦੱਸ ਦੇਈਏ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਤੋਂ ਬਾਅਦ ਰਾਗੀ ਕੀਰਤਨ ਜੱਥਿਆਂ ਦੇ ਵੱਲੋਂ ਸ਼ਬਦ ਬਾਣੀ ਗਾ ਕੇ ਸੰਗਤਾ ਨੂੰ ਨਿਹਾਲ ਕੀਤਾ ਜਿਸ ਦਾ ਸੰਗਤਾ ਵੱਲੋਂ ਆਨੰਦ ਮਾਣਿਆ ਗਿਆ। ਇਸ ਤੋਂ ਬਾਅਦ ਗੁਰੂ ਦਾ ਅੱਟੁਟ ਲੰਗਰ ਵੀ ਵਰਤਾਇਆ ਗਿਆ।
ਇਸ ਸਮਾਗਮ ਦੌਰਾਨ ਯੂਥ ਅਕਾਲੀ ਦਲ ਹਲਕਾ ਅਮਲੋਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਵਿਕੀ ਨੇ ਸਾਧ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੀ ਸਿੱਖਿਆਵਾਂ 'ਤੇ ਚੱਲਣਾ ਚਾਹੀਦਾ ਹੈ।