ਸ੍ਰੀ ਫਤਿਹਗੜ੍ਹ ਸਾਹਿਬ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਜਗਤ ਮਾਤਾ ਗੁਜ਼ਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਪਰਪਿਤ ਮਾਤਾ ਗੁਜਰੀ ਕਾਲਜ ਫ਼ਤਿਹਗੜ੍ਹ ਸਾਹਿਬ ਵਿੱਚ ਪ੍ਰਦਰਸ਼ਨੀ ਲਗਾਈ ਗਈ ਅਤੇ ਇਸ ਮੌਕੇ ਵੱਖ-ਵੱਖ ਪ੍ਰੋਗਰਾਮ ਅਤੇ ਮੁਕਾਬਲੇ ਕਰਵਾਏ, ਜਿਸ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਦਿਅਕ ਸਕੱਤਰ ਅਵਤਾਰ ਸਿੰਘ ਸੈਂਪਲਾਂ ਵੱਲੋਂ ਕੀਤਾ ਗਿਆ।
ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਦੇ ਮੈਦਾਨ ਵਿੱਚ ਸ਼ੁਰੂ ਹੋਏ ਵਿੱਦਿਅਕ ਮੁਕਾਬਲਿਆਂ ਵਿੱਚ ਗੱਤਕਾ, ਪੇਂਟਿੰਗ, ਢਾਡੀ ਵਾਰਾਂ, ਦਸਤਾਰ ਸਜਾਉਣ ਦੇ ਮੁਕਾਬਲੇ ਸ਼ਬਦ ਗਾਇਨ ਆਦਿ ਦੇ ਮੁਕਾਬਲੇ ਕਰਵਾਏ ਗਏ।