ਫਤਿਹਗੜ੍ਹ ਸਾਹਿਬ:ਦਿੱਲੀ ਕਿਸਾਨੀ ਧਰਨੇ ਤੋਂ ਪਰਤ ਰਹੇ ਪਿੰਡ ਚਨਾਰਥਲ ਕਲਾਂ ਦੇ ਇਕ ਕਿਸਾਨ ਦੀ ਸੜਕ ਹਾਦਸੇ ਵਿੱਚ ਮੌਤ ਗਈ। ਪਿੰਡ ਚਨਾਰਥਲ ਕਲਾਂ ਦੇ ਸਰਪੰਚ ਜਗਦੀਪ ਸਿੰਘ ਨੇ ਦੱਸਿਆ ਕਿ ਉਨ੍ਹਾ ਦੇ ਪਿੰਡ ਦਾ ਨੌਜਵਾਨ ਕਿਸਾਨ ਦਿਲਬਾਗ ਸਿੰਘ ਅਕਸਰ ਕਿਸਾਨੀ ਧਰਨੇ ਵਿਚ ਸ਼ਾਮਲ ਹੋਣ ਲਈ ਜਾਇਆ ਕਰਦਾ ਸੀ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਦਿਲਬਾਗ ਕਿਸਾਨ ਸੰਘਰਸ਼ ਦੌਰਾਨ ਸਰਗਰਮ ਸੀ ਤੇ ਹਰ ਸਮੇਂ ਧਰਨੇ ’ਚ ਮੋਹਰੀ ਭੂਮਿਕਾ ਅਦਾ ਕਰ ਰਿਹਾ ਸੀ। ਉਨ੍ਹਾ ਦੱਸਿਆ ਕਿ ਹੁਣ ਵੀ ਦਿੱਲੀ ਦੇ ਸਿੰਘੂ ਬਾਰਡਰ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਵਿਚ ਸ਼ਾਮਲ ਹੋ ਕੇ ਵਾਪਸ ਆ ਰਿਹਾ ਸੀ ਕਿ ਰਸਤੇ ਵਿੱਚ ਦੁਰਘਟਨਾ ਦਾ ਸ਼ਿਕਾਰ ਹੋ ਗਿਆ, ਜਿਸ ਵਿੱਚ ਉਸ ਦੀ ਮੌਤ ਹੋ ਗਈ। ਉਨ੍ਹਾਂ ਇਸ ਮੌਕੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਜਿੱਥੇ ਦਿਲਬਾਗ ਦੇ ਦੁਨੀਆਂ ਤੋਂ ਜਾਣ ਦਾ ਉਨ੍ਹਾਂ ਨੂੰ ਦੁੱਖ ਹੈ, ਉੱਥੇ ਹੀ ਪੂਰੇ ਪਿੰਡ ਨੂੰ ਦਿਲਬਾਗ ਦੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਣ ਦਾ ਮਾਣ ਵੀ ਹੈ।