ਪੰਜਾਬ

punjab

ETV Bharat / state

ਬਾਬਾ ਬੰਦਾ ਸਿੰਘ ਬਹਾਦਰ ਦੇ 350ਵੇ ਜਨਮ ਦਿਹਾੜੇ ਨੂੰ ਸਮਰਪਿਤ ਕਿਸਾਨਾਂ ਦੀ ਕਾਨਫਰੰਸ

ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ 350ਵੇ ਜਨਮ ਦਿਹਾੜੇ ਨੂੰ ਸਮਰਪਤ ਕਿਰਤੀ ਕਿਸਾਨ ਯੂਨੀਅਨ(ਯੂਥ ਵਿੰਗ) ਨੇ ਕਿਸਾਨਾਂ ਦੀ ਸੂਬਾ ਪੱਧਰੀ ਕਾਨਫਰੰਸ ਕਰਵਾਈ। ਕਾਨਫਰੰਸ 'ਚ ਸੰਗਰੂਰ,ਪਟਿਆਲਾ, ਲੁਧਿਆਣਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ

ਫ਼ੋਟੋ
ਫ਼ੋਟੋ

By

Published : Oct 27, 2020, 5:04 PM IST

ਫ਼ਤਿਹਗੜ੍ਹ ਸਾਹਿਬ:ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ 350ਵੇ ਜਨਮ ਦਿਹਾੜੇ ਨੂੰ ਸਮਰਪਤ ਕਿਰਤੀ ਕਿਸਾਨ ਯੂਨੀਅਨ(ਯੂਥ ਵਿੰਗ) ਵਲੋਂ ਕਿਸਾਨਾਂ ਦੀ ਸੂਬਾ ਪੱਧਰੀ ਕਾਨਫਰੰਸ ਕਰਵਾਈ ਗਈ।
ਕਾਨਫਰੰਸ ਵਿੱਚ ਸੰਗਰੂਰ,ਪਟਿਆਲਾ, ਲੁਧਿਆਣਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਬਹਾਦਰੀ ਭਰੇ ਜੀਵਨ ਤੋਂ ਸਾਨੂੰ ਸਿੱਖਣ ਦੀ ਲੋੜ ਹੈ ਅਤੇ ਇਸੇ ਮਕਸਦ ਦੇ ਨਾਲ ਅੱਜ ਬਾਬਾ ਬੰਦਾ ਸਿੰਘ ਬਹਾਦਰ ਦੇ ਖ਼ਾਸ ਦਿਨ 'ਤੇ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ।

ਵੇਖੋ ਵੀਡੀਓ

ਦੂਜੇ ਪਾਸੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਦਵਿੰਦਰ ਸਿੰਘ ਪੁਨੀਆ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਿਸਾਨ ਮਾਰੂ ਕਾਨੂੰਨ ਲਿਆ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਦੇਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਕਿ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਕਿਰਤੀ ਕਿਸਾਨ ਯੂਨੀਅਨ ਵੀ ਉਨ੍ਹਾਂ 30 ਜੱਥੇਬੰਦੀਆਂ 'ਚ ਸ਼ਾਮਲ ਹੈ ਜੋ ਕਿਸਾਨੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਕ ਸੰਘਰਸ਼ ਕਰ ਰਹੀਆਂ ਹਨ।

ABOUT THE AUTHOR

...view details