ਸ੍ਰੀ ਫ਼ਤਿਹਗੜ੍ਹ ਸਾਹਿਬ: ਅੱਜ ਦਸ਼ਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਹੈ। ਹਰ ਸਾਲ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਉੱਤੇ ਪੰਜਾਬ ਦੀਆਂ ਵੱਖ-ਵੱਖ ਥਾਵਾਂ ਤੋਂ ਸੰਗਤ ਵੱਡੀ ਗਿਣਤੀ ਵਿੱਚ ਫ਼ਤਿਹਗੜ੍ਹ ਸਾਹਿਬ ਵਿਖੇ ਸ਼ਿਰਕਤ ਕਰ ਉਨ੍ਹਾਂ ਦੀ ਵੱਡੀ ਕੁਰਬਾਨੀ ਨੂੰ ਸਿੱਜਦਾ ਕਰਦੀਆਂ ਹਨ।
ਦਿੱਲੀ ਮੋਰਚੇ 'ਚ ਮਨਾਇਆ ਜਾਵੇਗਾ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਪੁਰਬ - Farmers' organizations
ਅੱਜ ਦਸ਼ਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਹੈ। ਇਸ ਵਾਰ ਕਿਸਾਨ ਜਥੇਬੰਦੀਆਂ ਨੇ ਦਿੱਲੀ ਬਾਰਡਰਾਂ ਉੱਤੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਉਣ ਦਾ ਐਲਾਨ ਕੀਤਾ ਹੈ।
ਫ਼ੋਟੋ
ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਉੱਤੇ ਕਾਇਮ ਕਿਸਾਨ ਜਥੇਬੰਦੀਆਂ ਦਾ ਦਿੱਲੀ ਅੰਦੋਲਨ ਅੱਜ 29ਵੇਂ ਦਿਨ ਉੱਤੇ ਪਹੁੰਚ ਗਿਆ ਹੈ। ਇਸ ਵਾਰ ਕਿਸਾਨ ਜਥੇਬੰਦੀਆਂ ਨੇ ਦਿੱਲੀ ਬਾਰਡਰਾਂ ਉੱਤੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਉਣ ਦਾ ਐਲਾਨ ਕੀਤਾ ਹੈ। ਦਿੱਲੀ ਬਾਰਡਰ ਉੱਤੇ ਸ਼ਹੀਦੀ ਦਿਹਾੜਾ ਮਨਾਉਣ ਦੇ ਲਈ ਅੱਜ ਫ਼ਤਿਹਗੜ੍ਹ ਸਾਹਿਬ ਤੋਂ ਸੰਗਤ ਰਵਾਨਾ ਹੋਵੇਗੀ।
ਸੰਗਤ ਦੇ ਜਥੇ ਨਾਲ ਲੰਗਰ ਲਈ ਰਸਦ, ਗਰਮ ਲੋਈਆਂ, ਗਰਮ ਜੁਰਾਬਾ, ਕੰਬਲ, ਬੂਟ, ਦਸਤਾਨੇ, ਦਵਾਈਆਂ, ਗਰਮ ਇੰਨਰ, ਗੀਜ਼ਰ ਤੇ ਹੋਰ ਸਮਾਨ ਵੀ ਭੇਜਿਆ ਜਾਵੇਗਾ।