ਸ੍ਰੀ ਫ਼ਤਹਿਗੜ੍ਹ ਸਾਹਿਬ: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਫਤਿਹਗੜ੍ਹ ਸਾਹਿਬ ਵਿਖੇ ਇੱਕ ਮੀਟਿੰਗ ਕਰਨ ਲਈ ਪਹੁੰਚੇ। ਇਸ ਮੀਟਿੰਗ ਵਿਚ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਪ੍ਰਧਾਨ ਤੇ ਆਗੂ ਮੌਜੂਦ ਰਹੇ। ਇਸ ਮੌਕੇ ਗੱਲਬਾਤ ਕਰਦੇ ਹੋਏ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅੱਜ ਦੀ ਮੀਟਿੰਗ ਦਾ ਏਜੰਡਾ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਨਾ ਪੂਰਾ ਕਰਨਾ ਹੈ। ਉਹਨਾਂ ਨੇ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਉਹਨਾਂ ਨਾਲ ਜੋ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ, ਜਿਸ ਤਹਿਤ ਉਹਨਾਂ ਵਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਜਾਰੀ ਹਨ।
ਪਹਿਲਵਾਨਾਂ ਦੇ ਧਰਨੇ ਵਿੱਚ ਸ਼ਾਮਲ ਹੋਣਗੀਆਂ ਕਿਸਾਨ ਜਥੇਬੰਦੀਆਂ, ਨੌਜਵਾਨਾਂ ਨੂੰ ਕੀਤੀ ਇਹ ਅਪੀਲ - ਪਹਿਲਵਾਨਾਂ ਦੇ ਧਰਨੇ ਵਿੱਚ ਕਿਸਾਨ ਜਥੇਬੰਦੀਆਂ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਫਤਹਿਗੜ੍ਹ ਸਾਹਿਬ ਵਿਖੇ ਮੀਟਿੰਗ ਕਰਨ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਚੱਲ ਰਹੇ ਖਿਡਾਰੀਆਂ ਦੇ ਧਰਨੇ ਵਿਚ ਉਹਨਾਂ ਦੀ ਜਥੇਬੰਦੀ ਸ਼ਾਮਿਲ ਹੋਵੇਗੀ। ਸਰਕਾਰ ਵਲੋਂ ਖਿਡਾਰੀਆਂ ਨਾਲ ਜੋ ਧੱਕਾ ਕੀਤਾ ਜਾ ਰਿਹਾ ਹੈ ਉਹ ਗਲਤ ਹੈ।
![ਪਹਿਲਵਾਨਾਂ ਦੇ ਧਰਨੇ ਵਿੱਚ ਸ਼ਾਮਲ ਹੋਣਗੀਆਂ ਕਿਸਾਨ ਜਥੇਬੰਦੀਆਂ, ਨੌਜਵਾਨਾਂ ਨੂੰ ਕੀਤੀ ਇਹ ਅਪੀਲ Farmers organizations will participate in the strike of wrestlers](https://etvbharatimages.akamaized.net/etvbharat/prod-images/1200-675-18580950-322-18580950-1684905203394.jpg)
ਪਹਿਲਵਾਨਾਂ ਦੇ ਧਰਨੇ ਵਿੱਚ ਸ਼ਾਮਲ ਹੋਣਗੀਆਂ ਕਿਸਾਨ ਜਥੇਬੰਦੀਆਂ:ਉੱਥੇ ਹੀ ਡੱਲੇਵਾਲ ਨੇ ਕਿਹਾ ਕਿ ਦਿੱਲੀ ਵਿੱਚ ਚੱਲ ਰਹੇ ਖਿਡਾਰੀਆਂ ਦੇ ਧਰਨੇ ਵਿਚ ਉਹਨਾਂ ਦੀ ਜਥੇਬੰਦੀ ਸ਼ਾਮਿਲ ਹੋਵੇਗੀ। ਸਰਕਾਰ ਵਲੋਂ ਖਿਡਾਰੀਆਂ ਨਾਲ ਜੋ ਧੱਕਾ ਕੀਤਾ ਜਾ ਰਿਹਾ ਹੈ ਉਹ ਗਲਤ ਹੈ। ਡੱਲੇਵਾਲ ਨੇ ਕਿਹਾ ਕਿ ਉਹਨਾਂ ਦੀ ਜਥੇਬੰਦੀ ਦੇ ਆਗੂ ਪੰਜਾਬ ਦੇ ਵਿਚੋਂ ਵੱਖ ਵੱਖ ਸਮੇਂ ਤੇ ਵੱਖ ਵੱਖ ਜਿਲਿਆਂ ਵਿਚੋਂ ਇਸ ਧਰਨੇ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਦਾ ਸਹਿਯੋਗ ਦੇਣਗੇ। ਪੰਜਾਬ ਦੇ ਨੌਜਵਾਨਾਂ ਦਾ ਵਿਦੇਸ਼ਾਂ ਵੱਲ ਜਾਣ ਦੇ ਸਵਾਲ ਉਤੇ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਵੀ ਕੋਸ਼ਿਸ਼ ਹੈ ਕਿ ਪੰਜਾਬ ਦੇ ਨੌਜਵਾਨ ਪੰਜਾਬ ਵਿੱਚ ਰਹਿਕੇ ਹੀ ਰੁਜ਼ਗਾਰ ਕਰਨ। ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਨੌਜਵਾਨਾਂ ਦੇ ਲਈ ਰੁਜ਼ਗਾਰ ਪੈਦਾ ਕੀਤੇ ਜਾਣ।
- Wrestlers Protest: ਪਹਿਲਵਾਨਾਂ ਦਾ ਕੈਂਡਲ ਮਾਰਚ, "ਨਵੇਂ ਸੰਸਦ ਭਵਨ ਦੇ ਸਾਹਮਣੇ ਹੋਵੇਗੀ ਮਹਿਲਾ ਮਹਾਪੰਚਾਇਤ"
- ਉੱਤਰਾਖੰਡ 'ਚ ਤੂਫਾਨ ਨੇ ਮਚਾਈ ਤਬਾਹੀ, ਤਿੰਨ ਦੀ ਮੌਤ, ਕਈ ਜ਼ਖਮੀ
- Couple Committed Suicide: ਪ੍ਰੇਮੀ ਜੋੜੇ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਕੀਤੀ ਖ਼ੁਦਕੁਸ਼ੀ, ਜਾਣੋ ਮਾਮਲਾ
ਨੌਜਵਾਨਾਂ ਨੂੰ ਬਾਹਰ ਜਾਣ ਦੀ ਥਾਂ ਪੰਜਾਬ ਵਿੱਚ ਕਾਰੋਬਾਰ ਕਰਨ ਦੀ ਅਪੀਲ:ਡੱਲੇਵਾਲ ਨੇ ਕਿਹਾ ਕਿ ਸਰਕਾਰਾਂ ਦੀ ਪਾਲਿਸੀ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਬਾਹਰ ਭੇਜ ਕੇ ਉਹਨਾਂ ਦੇ ਬਜ਼ੁਰਗਾਂ ਤੋਂ ਧੱਕੇ ਨਾਲ ਜ਼ਮੀਨ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਦਿੱਤੀਆ ਜਾਣਗੀਆਂ, ਜਿਸ ਨਾਲ ਕਿਸਾਨਾਂ ਦਾ ਬਹੁਤ ਵੱਡਾ ਨੁਕਸਾਨ ਹੋਵੇਗਾ। ਉਨ੍ਹਾਂ ਨੇ ਵਿਦੇਸ਼ਾਂ ਵਿੱਚ ਬੈਠੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਵਿੱਚ ਆ ਕੇ ਹੀ ਆਪਣੇ ਰੁਜ਼ਗਾਰ ਕਰਨ ਅਤੇ ਆਪਣੀ ਜ਼ਮੀਨ ਦੀ ਸਾਂਭ ਸੰਭਾਲ ਕਰਨ। ਉਥੇ ਫ਼ਤਹਿਗੜ੍ਹ ਸਾਹਿਬ ਵਿਖੇ ਚੱਲ ਰਹੇ ਇਕ ਫੈਕਟਰੀ ਦੇ ਧਰਨੇ ਬਾਰੇ ਕਿਹਾ ਕਿ ਜੇਕਰ ਕਿਸੇ ਨਾਲ ਕੋਈ ਵੀ ਧੱਕਾ ਹੁੰਦਾ ਹੈ ਤਾਂ ਉਹ ਹਮੇਸ਼ਾ ਉਸਦੀ ਮਦਦ ਕਰਨਗੇ। ਉਨ੍ਹਾਂ ਦੀ ਜਥੇਬੰਦੀ ਵੱਲੋਂ ਉਸ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ।