ਸ੍ਰੀ ਫ਼ਤਹਿਗੜ੍ਹ ਸਹਿਬ :ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਦਿੱਲੀ ਬਾਰਡਰਾਂ ਤੇ ਪਿਛਲੇ ਸੱਤ ਮਹੀਨੇ ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਉੱਥੇ ਹੀ ਵੱਖ ਵੱਖ ਸਮੇਂ ਤੇ ਸੰਯੁਕਤ ਕਿਸਾਨ ਮੋਰਚੇ ਦੇ ਵੱਲੋ ਵੱਖ ਵੱਖ ਪ੍ਰੋਗਰਾਮ ਉਲੀਕੇ ਜਾਂਦੇ ਹਨ।
ਇਸੇ ਤਹਿਤ ਪਿਛਲੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਮਹਿੰਗਾਈ ਦੇ ਖਿਲਾਫ ਰੋਸ ਜ਼ਾਹਰ ਕਰਨ ਦਾ ਸੱਦਾ ਦਿੱਤਾ ਗਿਆ ਸੀ ਜਿਸ ਨੂੰ ਦੇਖਦੇ ਹੋਏ ਅੱਜ ਫ਼ਤਹਿਗੜ੍ਹ ਸਹਿਬ ਦੇ ਸਰਹਿੰਦ ਦਿੱਲੀ ਨੈਸ਼ਨਲ ਹਾਈਵੇ ਤੇ ਕਿਸਾਨਾਂ ਵੱਲੋਂ ਸਿਲੰਡਰ ਰੱਖ ਕੇ ਅਤੇ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਮਹਿੰਗਾਈ ਦੇ ਖਿਲਾਫ ਕੀਤਾ ਗਿਆ ।
ਮਹਿੰਗਾਈ ਦੇ ਖ਼ਿਲਾਫ਼ ਕਿਸਾਨਾਂ ਦਾ ਜ਼ਬਰਦਸ਼ਤ ਵਿਰੋਧ ਪ੍ਰਦਰਸ਼ਨ
ਇਸ ਮੌਕੇ ਗੱਲਬਾਤ ਕਰਦੇ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸਰਹਿੰਦ ਨੈਸ਼ਨਲ ਹਾਈਵੇ ਤੇ ਸਿਲੰਡਰ ਅਤੇ ਕਾਲੇ ਝੰਡੇ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਸੀ ਕਿ ਮੋਦੀ ਸਰਕਾਰ ਦੇ ਸਮੇਂ ਡੀਜ਼ਲ ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਬਹੁਤ ਵਾਧਾ ਹੋਇਆ ਹੈ।
ਮੋਦੀ ਸਰਕਾਰ ਨੂੰ ਚਾਹੀਦਾ ਹੈ ਕਿ ਤੇਲ ਦੇ ਵਧਾਏ ਰੇਟਾਂ ਨੂੰ ਤੁਰੰਤ ਵਾਪਸ ਲਵੇ ਅਤੇ ਖੇਤੀ ਕਾਨੂੰਨ ਨੇ ਉਨ੍ਹਾਂ ਨੂੰ ਵੀ ਰੱਦ ਕਰੇ ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਖੇਤੀਬਾੜੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਨ੍ਹਾਂ ਵੱਲੋਂ ਇਸੇ ਤਰ੍ਹਾਂ ਹੀ ਧਰਨੇ ਜਾਰੀ ਰਹਿਣਗੇ।
ਇਹ ਵੀ ਪੜ੍ਹੋ:-ਮੁੱਖ ਮੰਤਰੀ ਵੀਰਭੱਦਰ ਸਿੰਘ ਦਾ ਰਾਜਨੀਤਿਕ ਸਫਰ