ਫ਼ਤਿਹਗੜ੍ਹ ਸਾਹਿਬ: ਪੰਜਾਬ ਵਿੱਚ ਜਿੱਥੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦਾ ਲਗਾਤਾਰ ਵਿਰੋਧ ਜਾਰੀ ਹੈ, ਉਥੇ ਹੀ ਬੀਤੇ ਦਿਨ ਹੋਏ ਹਰਿਆਣਾ ਵਿੱਚ ਕਿਸਾਨਾਂ 'ਤੇ ਲਾਠੀਚਾਰਜ ਅਤੇ ਯੂ.ਪੀ. ਦੇ ਹਾਥਰਸ ਵਿੱਚ ਹੋਏ ਕੁੜੀ ਨਾਲ ਗੈਂਗਰੇਪ ਦੇ ਮਾਮਲੇ ਦੇ ਰੋਸ ਵੱਜੋਂ ਸ਼ੁੱਕਰਵਾਰ ਨੂੰ ਕਿਸਾਨਾਂ ਨੇ ਦੋ ਘੰਟੇ ਲਈ ਲੁਧਿਆਣਾ-ਚੰਡੀਗੜ੍ਹ ਹਾਈਵੇਅ ਜਾਮ ਕੀਤਾ।
ਹਰਿਆਣਾ ਲਾਠੀਚਾਰਜ ਅਤੇ ਹਾਥਰਸ ਘਟਨਾ ਦੇ ਰੋਸ ਵੱਜੋਂ ਕਿਸਾਨਾਂ ਵੱਲੋਂ ਕੌਮੀ ਹਾਈਵੇਅ 'ਤੇ ਧਰਨਾ - ਲੁਧਿਆਣਾ ਚੰਡੀਗੜ੍ਹ ਹਾਈਵੇਅ
ਹਰਿਆਣਾ ਵਿੱਚ ਕਿਸਾਨਾਂ 'ਤੇ ਲਾਠੀਚਾਰਜ ਅਤੇ ਯੂਪੀ ਦੇ ਹਾਥਰਸ ਵਿੱਚ ਬਲਾਤਕਾਰ ਕਾਂਡ ਦੇ ਰੋਸ ਵੱਜੋਂ ਕਿਸਾਨਾਂ ਵੱਲੋਂ ਲੁਧਿਆਣਾ-ਚੰਡੀਗੜ੍ਹ ਹਾਈਵੇਅ ਦੋ ਘੰਟੇ ਲਈ ਜਾਮ ਕੀਤਾ ਗਿਆ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਰੁੜਕੀ ਅਤੇ ਕਿਸਾਨ ਹਰਵਿੰਦਰ ਸਿੰਘ ਨੇ ਦੱਸਿਆ ਕਿ ਜਥੇਬੰਦੀਆਂ ਵੱਲੋਂ ਅੱਜ ਬੀਤੇ ਦਿਨੀਂ ਹਰਿਆਣਾ ਦੇ ਸਰਸਾ ਵਿਖੇ ਕਿਸਾਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸਨ, ਜਿਨ੍ਹਾਂ 'ਤੇ ਪੁਲਿਸ ਨੇ ਲਾਠੀਚਾਰਜ ਕੀਤਾ ਸੀ, ਜਿਸ ਦੇ ਰੋਸ ਵੱਜੋਂ ਪੂਰੇ ਪੰਜਾਬ ਭਰ ਵਿੱਚ ਕੌਮੀ ਅਤੇ ਸੂਬਾ ਪੱਧਰ 'ਤੇ ਹਾਈਵੇਅ ਜਾਮ ਕੀਤੇ ਗਏ ਹਨ, ਉੱਥੇ ਹੀ ਯੂਪੀ ਵਿੱਚ ਜੋ ਦਲਿਤ ਲੜਕੀ ਨਾਲ ਗੈਂਗਰੇਪ ਹੋਇਆ ਸੀ, ਉਸ ਦੇ ਰੋਸ ਵੱਜੋਂ ਵੀ ਸਟੇਟ ਅਤੇ ਕੌਮੀ ਹਾਈਵੇ ਜਾਮ ਕੀਤੇ ਗਏ ਹਨ।
ਇਸ ਮੌਕੇ ਹੋਰ ਕਿਸਾਨਾਂ ਦਾ ਕਹਿਣਾ ਸੀ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਕਾਨੂੰਨਾਂ ਦੇ ਵਿੱਚ ਕੋਈ ਸੋਧ ਨਾ ਕੀਤਾ ਗਿਆ ਤਾਂ ਨਾ ਉਨ੍ਹਾਂ ਵਲੋਂ ਹੋਰ ਵੀ ਤਿੱਖਾ ਸੰਘਰਸ਼ ਕੀਤਾ ਜਾਵੇਗਾ, ਜੋ ਰੇਲ ਰੋਕੋ ਅੰਦੋਲਨ ਕਿਸਾਨ ਜਥੇਬੰਦੀਆਂ ਵੱਲੋਂ ਚੱਲ ਰਿਹਾ ਹੈ ਉਹ 15 ਤੱਕ ਉਸੇ ਤਰ੍ਹਾਂ ਹੀ ਜਾਰੀ ਰਹੇਗਾ ਅਤੇ ਆਉਣ ਵਾਲੇ 3 ਨਵੰਬਰ ਨੂੰ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਬੰਦ ਦਾ ਸੱਦਾ ਦਿੱਤਾ ਗਿਆ ਹੈ।