ਪੰਜਾਬ

punjab

ETV Bharat / state

8 ਘੰਟੇ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਵਿੱਚ ਰੋਸ - ਪੰਜਾਬ

ਜਿਥੇ ਪਹਿਲਾਂ ਤੇਜ਼ ਹਨ੍ਹੇਰੀ ਦੇ ਕਾਰਨ ਬਿਜਲੀ ਨਹੀਂ ਆਈ ਉੱਥੇ ਹੀ ਹੁਣ ਬਿਜਲੀ ਬੋਰਡ ਦੇ ਵੱਲੋਂ ਵੀ ਉਨ੍ਹਾਂ ਨੂੰ 8 ਘੰਟੇ ਬਿਜਲੀ ਦੇਣ ਦੀ ਬਜਾਏ 4 ਤੋਂ 5 ਘੰਟੇ ਹੀ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨੂੰ ਜਲਦ ਦਰੁਸਤ ਕੀਤਾ ਜਾਵੇ ਕਿਸਾਨਾਂ ਨੂੰ 8 ਘੰਟੇ ਦੀ ਬਜਾਏ 9 ਘੰਟੇ ਬਿਜਲੀ ਦਿੱਤੀ ਜਾਵੇ ਜੇਕਰ ਇਸਦਾ ਹੱਲ ਨਾ ਕੀਤਾ ਗਿਆ ਤਾਂ ਉਨ੍ਹਾਂ ਦੇ ਵੱਲੋਂ ਵੱਡਾ ਸੰਘਰਸ਼ ਕੀਤਾ ਜਾਵੇਗਾ।

8 ਘੰਟੇ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਵਿੱਚ ਰੋਸ
8 ਘੰਟੇ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਵਿੱਚ ਰੋਸ

By

Published : Jun 27, 2021, 3:58 PM IST

ਫਤਹਿਗੜ੍ਹ ਸਾਹਿਬ : ਪੰਜਾਬ ਦੇ ਝੋਨੇ ਦੀ ਬਿਜਾਈ ਚੱਲ ਰਹੀ ਹੈ। ਜਿਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਦੇ ਵੱਲੋਂ ਕਿਸਾਨਾਂ ਨੂੰ ਮੋਟਰਾਂ ਦੀ ਅੱਠ ਘੰਟੇ ਨਿਰਵਿਘਨ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਬਲਾਕ ਅਮਲੋਹ ਦੇ ਵਿੱਚ ਕਿਸਾਨਾਂ ਵੱਲੋਂ ਅੱਠ ਘੰਟੇ ਬਿਜਲੀ ਨਾ ਮਿਲਣ ਦੀ ਗੱਲ ਕਹੀ ਜਾ ਰਹੀ ਹੈ। ਜਿਸਦੇ ਰੋਸ ਵਜੋਂ ਕਿਸਾਨਾਂ ਨੇ ਪੰਜਾਬ ਸਰਕਾਰ ਤੇ ਬਿਜਲੀ ਵਿਭਾਗ ਦੇ ਖਿਲਾਫ ਨਾਅਰੇਬਾਜੀ ਕੀਤੀ।

8 ਘੰਟੇ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਵਿੱਚ ਰੋਸ
ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਦਰਸ਼ਨ ਸਿੰਘ ਬੱਬੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਝੋਨੇ ਦੀ ਬਿਜਾਈ ਨੂੰ ਲੈ ਕੇ ਮੋਟਰਾਂ ਦੀ 8 ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਬਿਜਲੀ ਦੇ ਘੱਟ ਲਗਾਤਾਰ ਲੱਗ ਰਹੇ ਹਨ ਆਏ ਦਿਨ ਕੱਟ ਵਿੱਚ ਵਾਧਾ ਹੋ ਰਿਹਾ ਹੈ।

ਇਹ ਵੀ ਪੜ੍ਹੋ:Agricultural Laws: 2024 ਤਕ ਵੀ ਜਾ ਸਕਦਾ ਹੈ ਸਾਡਾ ਸੰਘਰਸ਼: ਕਿਸਾਨ ਆਗੂ

ਜਿਥੇ ਪਹਿਲਾਂ ਤੇਜ਼ ਹਨ੍ਹੇਰੀ ਦੇ ਕਾਰਨ ਬਿਜਲੀ ਨਹੀਂ ਆਈ ਉੱਥੇ ਹੀ ਹੁਣ ਬਿਜਲੀ ਬੋਰਡ ਦੇ ਵੱਲੋਂ ਵੀ ਉਨ੍ਹਾਂ ਨੂੰ 8 ਘੰਟੇ ਬਿਜਲੀ ਦੇਣ ਦੀ ਬਜਾਏ 4 ਤੋਂ 5 ਘੰਟੇ ਹੀ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨੂੰ ਜਲਦ ਦਰੁਸਤ ਕੀਤਾ ਜਾਵੇ ਕਿਸਾਨਾਂ ਨੂੰ 8 ਘੰਟੇ ਦੀ ਬਜਾਏ 9 ਘੰਟੇ ਬਿਜਲੀ ਦਿੱਤੀ ਜਾਵੇ ਜੇਕਰ ਇਸਦਾ ਹੱਲ ਨਾ ਕੀਤਾ ਗਿਆ ਤਾਂ ਉਨ੍ਹਾਂ ਦੇ ਵੱਲੋਂ ਵੱਡਾ ਸੰਘਰਸ਼ ਕੀਤਾ ਜਾਵੇਗਾ।

ABOUT THE AUTHOR

...view details