ਪੰਜਾਬ

punjab

ETV Bharat / state

ਮੀਂਹ ਕਾਰਨ ਖ਼ਰਾਬ ਹੋਈ ਫ਼ਸਲ ਦੇ ਮੁਆਵਜ਼ੇ ਲਈ ਕਿਸਾਨਾਂ ਨੇ ਦਿੱਤਾ ਧਰਨਾ

ਪੰਜਾਬ ਵਿਚ ਹੋਈ ਬੇ-ਮੌਸਮੀ ਬਰਸਾਤ ਦੇ ਕਾਰਨ ਫ਼ਸਲ ਦਾ ਬਹੁਤ ਨੁਕਸਾਨ ਹੋਇਆ ਹੈ। ਉੱਥੇ ਹੀ ਸ੍ਰੀ ਫ਼ਤਿਹਗੜ੍ਹ ਸਹਿਬ ਵਿੱਚ ਬਾਰਿਸ਼ ਨਾਲ ਖ਼ਰਾਬ ਹੋਈ ਫ਼ਸਲ ਦੇ ਕਾਰਨ ਪ੍ਰੇਸ਼ਾਨ ਹੋਏ ਕਿਸਾਨਾਂ ਨੇ ਰੋਡ ਜਾਮ ਕੀਤਾ।

ਕਿਸਾਨਾਂ ਦੀਆਂ ਫ਼ਸਲਾਂ ਖ਼ਰਾਬ
ਕਿਸਾਨਾਂ ਦੀਆਂ ਫ਼ਸਲਾਂ ਖ਼ਰਾਬ

By

Published : Mar 18, 2020, 7:12 PM IST

ਸ੍ਰੀ ਫਤਿਹਗੜ੍ਹ ਸਾਹਿਬ: ਸੂਬੇ ਵਿੱਚ ਬੇ-ਮੌਸਮੀ ਬਰਸਾਤ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਖ਼ਰਾਬ ਹੋ ਗਈਆਂ ਹਨ ਜਿਸ ਦੇ ਚਲਦਿਆਂ ਕਿਸਾਨਾਂ ਨੇ ਰੋਡ ਜਾਮ ਕਰਕੇ ਧਰਨਾ ਦਿੱਤਾ।

ਫ਼ੋਟੋ

ਇਸ ਬਾਰੇ ਕਿਸਾਨਾਂ ਨੇ ਕਿਹਾ ਕਿ ਜੇ ਸਰਕਾਰ ਵੱਲੋਂ ਉਨ੍ਹਾਂ ਨੂੰ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਉਹ ਪਰਿਵਾਰ ਸਮੇਤ ਸੜਕ ਜਾਮ ਕਰਨਗੇ। ਕਿਸਾਨਾਂ ਦਾ ਕਹਿਣਾ ਸੀ ਕਿ ਬੇ-ਮੌਸਮੀ ਬਾਰਿਸ਼ ਕਾਰਨ ਕਣਕ ਦੀ ਖੜੀ ਫ਼ਸਲ ਵਿੱਚ ਪਾਣੀ ਕਿਸੇ ਪਾਸੇ ਨਾ ਨਿਕਲਣ ਕਾਰਨ ਉਨ੍ਹਾਂ ਦੀਆਂ ਫ਼ਸਲਾਂ ਖ਼ਰਾਬ ਹੋ ਚੁਕੀਆਂ ਹਨ। ਇਸ ਨਾਲ ਕਿਸਾਨਾਂ ਦਾ ਕਾਫ਼ੀ ਨੁਕਸਾਨ ਹੋ ਚੁੱਕਿਆ ਹੈ ਜਿਸ ਦੀ ਸਾਰ ਲੈਣ ਲਈ ਕੋਈ ਸਰਕਾਰ ਦਾ ਅਧਿਕਾਰੀ ਨਹੀਂ ਪੁੱਜਿਆ।

ਇਹ ਵੀ ਪੜ੍ਹੋ: ਕੋਰੋਨਾ ਵਾਇਰਸ: ਖਾਲੀ ਚੱਲ ਰਹੀਆਂ ਟਰੇਨਾਂ, ਲੋਕ ਬਾਹਰ ਨਿਕਲਣ ਤੋਂ ਕਰ ਰਹੇ ਪ੍ਰਹੇਜ਼

ਉੱਥੇ ਹੀ ਕਿਸਾਨ ਤਾਂ ਪਹਿਲਾ ਹੀ ਕਰਜ਼ਾਈ ਹੋ ਚੁੱਕੇ ਹਨ ਜਿਸ ਕਾਰਨ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ ਤੇ ਕੁਦਰਤ ਦੀ ਮਾਰ ਪੈ ਗਈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸੂਬੇ ਵਿੱਚ ਪਏ ਮੀਂਹ ਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ ਤੇ ਜਿਸ ਕਰਕੇ ਉਨ੍ਹਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ABOUT THE AUTHOR

...view details