ਪੰਜਾਬ

punjab

ETV Bharat / state

ਕਿਸਾਨਾਂ ਨੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਦੇ ਪੀਏ ਨੂੰ ਘੇਰਿਆ

ਯੂਰੀਏ ਦੀ ਘਾਟ ਨੂੰ ਲੈ ਕੇ ਕਿਸਾਨਾਂ ਨੇ ਸੂਬਾ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਫਤਿਹਗੜ੍ਹ ਸਾਹਿਬ ਵਿਖੇ ਡੀਸੀ ਦਫਤਰ ਦਾ ਘਿਰਾਓ ਕਰ ਰਹੇ ਕਿਸਾਨਾਂ ਵੱਲੋਂ ਮੌਕੇ ਤੇ ਆਪਣੇ ਕੰਮ ਲਈ ਆਏ ਕੈਬਨਿਟ ਮੰਤਰੀ ਕਾਕਾ ਰਣਦੀਪ ਦੇ ਪੀਏ ਨੂੰ ਕਿਸਾਨਾਂ ਨੇ ਘੇਰਾ ਪਾਇਆ ਹੈ ਤੇ ਮਸਲੇ ਦਾ ਹੱਲ ਕਰਨ ਦੀ ਮੰਗ ਕੀਤੀ ਹੈ।

ਕੈਬਨਿਟ ਮੰਤਰੀ ਦੇ ਪੀਏ ਨੂੰ ਕਿਸਾਨਾਂ ਨੇ ਪਾਇਆ ਘੇਰਾ
ਕੈਬਨਿਟ ਮੰਤਰੀ ਦੇ ਪੀਏ ਨੂੰ ਕਿਸਾਨਾਂ ਨੇ ਪਾਇਆ ਘੇਰਾ

By

Published : Dec 22, 2021, 11:06 AM IST

ਸ੍ਰੀ ਫਤਿਹਗੜ੍ਹ ਸਾਹਿਬ:ਪੰਜਾਬ ਵਿੱਚ ਯੂਰੀਆ ਦੀ ਘਾਟ (urea deficiency) ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਵਧਦਾ ਜਾ ਰਿਹਾ ਹੈ। ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਡੀਸੀ ਦਫਤਰ ਦਾ ਘਿਰਾਓ ਕਰ ਰਹੇ ਕਿਸਾਨਾਂ ਨੇ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਦੇ ਨਿੱਜੀ ਪੀਏ ਰਾਮ ਕ੍ਰਿਸ਼ਨ ਭੱਲਾ ਨੂੰ ਵੀ ਘੇਰਿਆ ਤੇ ਆਪਣੇ ਧਰਨੇ ਵਿੱਚ ਸ਼ਾਮਿਲ ਕੀਤਾ।

ਇਸ ਦੌਰਾਨ ਡੀਸੀ ਨੇ ਵੀ ਕਿਸਾਨਾਂ ਨੂੰ ਸਮਝਾਇਆ ਪਰ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਯੂਰੀਆ ਨਹੀਂ ਮਿਲਦਾ ਪ੍ਰਦਰਸ਼ਨ ਜਾਰੀ ਰਹੇਗਾ। ਦੱਸ ਦਈਏ ਕਿ ਭੱਲਾ ਡੀਸੀ ਨੂੰ ਮਿਲਣ ਆਏ ਸੀ ਤਾਂ ਕਿਸਾਨਾਂ ਦੇ ਕਹਿਣ ’ਤੇ ਜਦੋਂ ਪੀਏ ਨੇ ਗੱਲ ਨਹੀਂ ਸੁਣੀ ਤਾਂ ਉਨ੍ਹਾਂ ਨੂੰ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ।

ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਯੂਰੀਆ ਨਾ ਮਿਲਣ ਕਰਕੇ ਬਹੁਤ ਪ੍ਰੇਸ਼ਾਨੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਸੋਮਵਾਰ ਨੂੰ ਧਰਨਾ ਲਾ ਕੇ ਚਿਤਾਵਨੀ ਦਿੱਤੀ ਸੀ ਪਰ ਕਿਸੇ ਨੇ ਕੋਈ ਹੱਲ ਨਹੀਂ ਕੀਤਾ ਜਿਸ ਕਰਕੇ ਉਨ੍ਹਾਂ ਵੱਲੋਂ ਡੀਸੀ ਦਫ਼ਤਰ ਘੇਰਿਆ ਗਿਆ ਹੈ। ਇਸ ਦੌਰਾਨ ਖੇਤੀਬਾੜੀ ਮੰਤਰੀ ਦੇ ਪੀਏ ਆਏ ਤਾਂ ਉਨ੍ਹਾਂ ਨੂੰ ਧਰਨੇ ਵਿੱਚ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਯੂਰੀਏ ਦੀ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ।

ਕੈਬਨਿਟ ਮੰਤਰੀ ਦੇ ਪੀਏ ਨੂੰ ਕਿਸਾਨਾਂ ਨੇ ਪਾਇਆ ਘੇਰਾ

ਓਥੇ ਹੀ ਮੰਤਰੀ ਦੇ ਪੀਏ ਰਾਮ ਕ੍ਰਿਸ਼ਨ ਭੱਲਾ ਨੇ ਫੋਨ ਉਪਰ ਮੰਤਰੀ ਨਾਲ ਗੱਲਬਾਤ ਕਰਨ ਮਗਰੋਂ ਕਿਹਾ ਕਿ ਉਨ੍ਹਾਂ ਨੂੰ ਥੋੜਾ ਸਮਾਂ ਦਿੱਤਾ ਜਾਵੇ ਉਹ ਹੱਲ ਕਰਵਾ ਦੇਣਗੇ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਪਹਿਲਾਂ ਕਿਉਂ ਨਹੀਂ ਪ੍ਰਬੰਧ ਹੁੰਦੇ ਤਾਂ ਉਨ੍ਹਾਂ ਕਿਹਾ ਕਿ ਹੱਲ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ:ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਇੱਕ ਜ਼ਖਮੀ

ABOUT THE AUTHOR

...view details